ਜਲੰਧਰ ਤੋਂ ਵੱਡੀ ਖ਼ਬਰ: ਵਰਿਆਣਾ 'ਚ ਲੱਗੀ ਭਿਆਨਕ ਅੱਗ, ਆਸਮਾਨ ਤੱਕ ਉੱਡੀਆਂ ਅੱਗ ਦੀਆਂ ਲਪਟਾਂ

Monday, Mar 24, 2025 - 02:14 PM (IST)

ਜਲੰਧਰ ਤੋਂ ਵੱਡੀ ਖ਼ਬਰ: ਵਰਿਆਣਾ 'ਚ ਲੱਗੀ ਭਿਆਨਕ ਅੱਗ, ਆਸਮਾਨ ਤੱਕ ਉੱਡੀਆਂ ਅੱਗ ਦੀਆਂ ਲਪਟਾਂ

ਜਲੰਧਰ (ਵੈੱਬ ਡੈਸਕ, ਸੁਨੀਲ)- ਜਲੰਧਰ ਵਿਖੇ ਵਰਿਆਣਾ ਕੂੜੇ ਦੇ ਡੰਪ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਦੀ ਸੂਚਨਾ ਪਾ ਕੇ ਮੌਕੇ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 30-35 ਗੱਡੀਆਂ ਫਾਇਰ ਬ੍ਰਿਗੇਡ ਦੀਆਂ ਮੌਕੇ ਉਤੇ ਪਹੁੰਚੀਆਂ ਹਨ। ਅੱਗ ਦੀਆਂ ਲਪਟਾਂ ਦੂਰੋਂ ਹੀ ਵਿਖਾਈ ਦਿੰਦੀਆਂ ਹਨ। ਅੱਗ ਲੱਗਣ ਦੀ ਘਟਨਾ ਬੀਤੀ ਰਾਤ ਵਾਪਰੀ ਪਰ ਅੱਗ 'ਤੇ ਕਾਬੂ ਪਾਉਣ ਦੀ ਅਜੇ ਕੋਸ਼ਿਸ਼ ਜਾਰੀ ਹੈ। 

PunjabKesari

ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾਉਣ ਲਈ ਹੋਰ ਗੱਡੀਆਂ ਦੀ ਲੋੜ ਪਵੇਗੀ। ਮਿਲੀ ਜਾਣਕਾਰੀ ਅਨੁਸਾਰ ਕੂੜੇ ਦੇ ਡੰਪ ਨੇੜੇ ਇਕ ਫੈਕਟਰੀ ਹੈ, ਜਿਸ ਨੂੰ ਪਹਿਲਾਂ ਅੱਗ ਲੱਗੀ। ਇਸ ਦੇ ਬਾਅਦ ਅੱਗ ਡੰਪ ਤੱਕ ਪਹੁੰਚ ਗਈ ਅਤੇ ਕੁਝ ਹੀ ਦੇਰ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਪੁਲਾਂ ਨੂੰ ਚੌੜ੍ਹਾ ਕਰਨ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ

PunjabKesari

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਲੱਗੀਆਂ ਹੋਈਆਂ ਹਨ ਪਰ ਅੱਜ ਇਸ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ ਹੈ। ਅੱਗ ਤੇਜ਼ੀ ਨਾਲ ਵੱਧ ਰਹੀ ਹੈ। ਉਥੇ ਹੀ ਪੁਲਸ ਵੱਲੋਂ ਵੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।  ਇਕ-ਇਕ ਕਰਕੇ 30 ਤੋਂ 35 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਭਿਆਨਕ ਅੱਗ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਨਕੋਦਰ, ਆਦਮਪੁਰ ਅਤੇ ਨੇੜਲੇ ਹੋਰ ਕਸਬਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਬੁਲਾ ਲਈਆਂ ਹਨ। ਅੱਗ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

ਇਹ ਵੀ ਪੜ੍ਹੋ : ਬੈਂਕ 'ਚ ਇੰਟਰਵਿਊ ਮਗਰੋਂ ਨੌਕਰੀ ਲਈ ਮੱਥਾ ਟੇਕਣ ਨਕੋਦਰ ਗਿਆ ਨਵਾਂ ਵਿਆਹਿਆ ਜੋੜਾ, ਫਿਰ ਜੋ ਹੋਇਆ...

PunjabKesari

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News