ਲੁਧਿਆਣਾ ''ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

Tuesday, Jun 25, 2024 - 01:22 PM (IST)

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਅਧੀਨ ਆਉਂਦੀ ਹੰਬੜਾ ਪੁਲਸ ਚੌਕੀ ਦੇ ਇਲਾਕੇ ਵਿਚ ਦੇਰ ਰਾਤ ਇਕ ਸਾਬਣ ਦੀ ਫੈਕਟਰੀ ਵਿਚ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦੇਰ ਰਾਤ 1 ਵਜੇ ਸੂਚਨਾ ਮਿਲੀ ਕਿ ਹੰਬੜਾ ਤੋਂ ਮੁੱਲਾਂਪੁਰ ਰੋਡ 'ਤੇ ਜਗਦੀਸ਼ ਸਾਬਣ ਫੈਕਟਰੀ ਵਿਚ ਅਚਾਨਕ ਅੱਗ ਲੱਗ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ ਦੀ ਸੇਵਾ ਅਤੇ ਪਾਠੀ ਸਿੰਘ ਸਾਹਿਬਾਨ ਨੂੰ ਲੈ ਕੇ ਹੋਈ ਤਕਰਾਰ, ਇਕ ਦੀ ਮੌਤ

ਇਸ ਮਗਰੋਂ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਬੁਝਾਉਣ ਲਈ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਤਕਰੀਬਨ 4 ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ। ਹਾਦਸੇ ਵਿਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਫੈਕਟਰੀ ਵਿਚ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News