ਅੱਖਾਂ ਸਾਹਮਣੇ ਟੁੱਟੇ ਕਿਸਾਨ ਦੇ ਸੁਫ਼ਨੇ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
Monday, Apr 27, 2026 - 12:43 PM (IST)
ਆਦਮਪੁਰ (ਰਣਦੀਪ)—ਥਾਣਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਡਰੋਲੀ ਖੁਰਦ ’ਚ ਕਿਸਾਨ ਦੀ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਨਾਲ ਕਰੀਬ 9 ਖੇਤ ਸੜਨ ਦੀ ਖ਼ਬਰ ਮਿਲੀ ਹੈ। ਕਿਸਾਨ ਗੁਰਦੇਵ ਸਿੰਘ ਲਵਲੀ ਪੁੱਤਰ ਕੇਵਲ ਸਿੰਘ ਨਿਵਾਸੀ ਪਿੰਡ ਡਰੋਲੀ ਕਲਾਂ ਜ਼ਿਲ੍ਹਾ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਦੁਪਹਿਰ ਉਹ ਆਪਣੀ ਕਣਕ ਨੂੰ ਕੰਬਾਈਨ ਲਿਆ ਕੇ ਵੱਢਾਉਣ ਲੱਗਾ ਸੀ ਤਾਂ ਉਨ੍ਹਾਂ ਲਾਗੇ ਕਿਸੇ ਅਣਪਛਾਤੇ ਨੇ ਖੇਤ ਨੂੰ ਅੱਗ ਲਗਾਈ ਹੋਈ ਸੀ। ਉਹ ਅੱਗ ਉਸ ਦੀ ਫ਼ਸਲ ਵੱਲ ਨੂੰ ਵੀ ਆ ਗਈ ਤਾਂ ਵੇਖਦੇ ਹੀ ਵੇਖਦੇ ਅੱਗ ਬਹੁਤ ਤੇਜ਼ੀ ਨਾਲ ਫੈਲਣ ਲੱਗੀ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
ਉਸ ਦੇ ਰੌਲਾ ਪਾਉਣ 'ਤੇ ਕਿਸਾਨ ਅਤੇ ਪਿੰਡ ਵਾਸੀ ਟਰੈਕਟਰ ਲੈ ਕੇ ਅੱਗ ’ਤੇ ਕਾਬੂ ਪਾਉਣ ਲੱਗੇ। ਮਿਹਨਤ ਇਕ ਘੰਟੇ ਬਾਅਦ ਟਰੈਕਟਰਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਗੁਰਦੇਵ ਸਿੰਘ ਲਵਲੀ ਦੀ ਲਗਭਗ 9 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ, ਜਿਸ ਨਾਲ ਉਸ ਦਾ ਕਰੀਬ 5 ਲੱਖ ਦਾ ਨੁਕਸਾਨ ਹੋ ਗਿਆ। ਇਸ ਦੇ ਨਾਲ ਕਣਕ ਦੀ ਨਾੜ ਦੇ ਵੀ ਖੇਤ ਜਲ ਗਏ, ਜਿਨ੍ਹਾਂ ਤੋਂ ਕਿਸਾਨਾਂ ਨੇ ਤੂੜੀ ਬਣਾਉਣੀ ਸੀ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List
ਕਿਸਾਨ ਗੁਰਦੇਵ ਸਿੰਘ ਲਵਲੀ ਨੇ ਆਪਣਾ ਦੁੱਖੜਾ ਸੁਣਾਉਂਦਿਆਂ ਕਿਹਾ ਕਿ ਇਕ ਤਾਂ ਪਹਿਲਾਂ ਹੀ ਕਿਸਾਨ ਕਰਜ਼ੇ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਅੱਤ ਦੀ ਮਹਿੰਗਾਈ ਹੋਣ ਕਾਰਨ ਖੇਤੀਬਾੜੀ ਕਰਨ ’ਚ ਬਹੁਤ ਖ਼ਰਚਾ ਹੁੰਦਾ ਹੈ। ਉਹ ਫ਼ਸਲ ਨੂੰ ਆਪਣੇ ਪੁੱਤਾਂ ਵਾਂਗ ਪਾਲਦੇ ਹਨ ਅਤੇ ਖੇਤੀਬਾੜੀ ਨਾਲ ਹੀ ਸਾਰੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ ਪਰ ਜਦੋਂ ਇਸ ਤਰ੍ਹਾਂ ਦੇ ਹਾਦਸਿਆਂ ਕਾਰਨ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ ਤਾਂ ਕਿਸਾਨ ਹੋਰ ਕਰਜ਼ੇ ਹੇਠ ਦੱਬ ਜਾਂਦਾ ਹੈ। ਉਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਗ ਲੱਗਣ ਨਾਲ ਉਸ ਦੀ ਫ਼ਸਲ ਦੇ ਹੋਏ ਲੱਖਾਂ ਰੁਪਏ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਨੰਬਰਦਾਰ ਬਰਜਿੰਦਰ ਸਿੰਘ ਮੰਟੀ, ਹਰਦੇਵ ਸਿੰਘ, ਪ੍ਰਦੀਪ ਸਿੰਘ, ਚਰਨਜੀਤ ਸਿੰਘ, ਨਿਰੰਜਨ ਸਿੰਘ, ਤਨਵੀਰ ਸਿੰਘ, ਕਰਮਜੀਤ ਸਿੰਘ, ਗੁਰਦੀਪ ਸਿੰਘ ਬਿੱਟੂ, ਦੀਪਾ (ਸਾਰੇ ਨਿਵਾਸੀ ਡਰੋਲੀ ਖੁਰਦ) ਮੌਜੂਦ ਸਨ।
ਇਹ ਵੀ ਪੜ੍ਹੋ: Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
