ਪੰਜਾਬ ''ਚ ਵੱਡੀ ਘਟਨਾ, ਪੁਲਸ ਸਟੇਸ਼ਨ ਨੇੜੇ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
Monday, Feb 03, 2025 - 12:00 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਸੂਰਿਆ ਐਨਕਲੇਵ ਵਿੱਚ ਸਥਿਤ ਪੁਲਸ ਸਟੇਸ਼ਨ ਰਾਮਾ ਮੰਡੀ ਨੇੜੇ ਇਕ ਟ੍ਰੈਵਲ ਐਂਡ ਟੂਰਜ਼ ਦੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਸਟੇਸ਼ਨ ਤੋਂ ਕੁਝ ਮੀਟਰ ਦੂਰ ਸਥਿਤ ਇਕ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਅੱਗ ਲੱਗ ਗਈ ਹੈ।
ਅੱਗ ਦੀਆਂ ਲਪਟਾਂ ਦੂਰੋਂ ਹੀ ਵਿਖਾਈ ਦੇ ਰਹੀਆਂ ਹਨ। ਸਥਾਨਕ ਲੋਕਾਂ ਨੇ ਇਸ ਘਟਨਾ ਬਾਰੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ। ਉਥੇ ਹੀ ਅੱਗ ਜ਼ਿਆਦਾ ਹੋਣ ਦੇ ਚਲਦਿਆਂ ਮੌਕੇ 'ਤੇ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਪਹੁੰਚੀਆਂ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਮਹੱਤਵਪੂਰਨ ਦਸਤਾਵੇਜ਼ ਅੱਗ ਦੀ ਲਪੇਟ ਵਿਚ ਆਉਣ ਤੋਂ ਬਚ ਗਏ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਇਮਾਰਤ ਦੇ ਮਾਲਕ ਹਰਵਿੰਦਰ ਸਿੰਘ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਸਪੱਸ਼ਟ ਪਤੀ ਨਹੀਂ ਲੱਗ ਸਕਿਆ ਹੈ। ਉਸ ਨੇ ਦੱਸਿਆ ਕਿ ਸਵੇਰੇ ਗੁਆਂਢੀਆਂ ਤੋਂ ਸੂਚਨਾ ਮਿਲੀ ਕਿ ਇਮਾਰਤ ਵਿੱਚ ਅੱਗ ਲੱਗ ਗਈ ਹੈ। ਉਸ ਨੇ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਅਤੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਲਈ ਉਨ੍ਹਾਂ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬਿਲਡਿੰਗ ਵਿਚ ਫਾਇਨੈਂਸ ਅਤੇ ਓਵਰਸੀਜ਼ ਦਾ ਕੰਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗਨੀਮਤ ਰਹੀ ਕਿ ਜੋ ਵੀਜ਼ਾ ਅਤੇ ਪਾਸਪੋਰਟ ਦੇ ਜ਼ਰੂਰੀ ਕਾਗਜ਼ਾਤ ਹਨ, ਉਹ ਲਾਕਰ ਵਿਚ ਸੰਭਾਲ ਕੇ ਰੱਖਦੇ ਹਨ, ਜਿਸ ਕਾਰਨ ਨਾਲ ਉਹ ਅੱਗ ਦੀ ਲਪੇਟ ਵਿਚ ਆਉਣ ਤੋਂ ਬੱਚ ਗਏ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋ ਗਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e