ਘਰ ''ਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

Thursday, Oct 31, 2024 - 11:00 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਸ਼ਿਵਾਲਾ ਇਲਾਕੇ ਵਿੱਚ ਸ਼ਿਵਾਲਾ ਮੰਦਰ ਦੀ ਬੈਕ ਸਾਈਡ 'ਤੇ ਇਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਮੌਕੇ 'ਤੇ ਹੀ ਇਲਾਕਾ ਵਾਸੀਆਂ ਨੇ ਦਮਕਲ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਕਾਬੂ ਪਾਇਆ। 

ਦੱਸਿਆ ਜਾ ਰਿਹਾ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਮਰੇ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਪੀੜਿਤ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਹੇਠਾਂ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਘਰ ਦੀ ਛੱਤ ਤੇ ਬਣੇ ਕਮਰੇ ਵਿੱਚ ਅਚਾਨਕ ਅੱਗ ਲੱਗ ਗਈ। ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਪਰ ਵੇਖਦੇ ਸੀ ਵੇਖਦੇ ਅੰਦਰ ਪਿਆ ਫਰਨੀਚਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। 

ਉਹਨਾਂ ਦੱਸਿਆ ਕਿ ਗਲੀ ਵਿੱਚ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਰਕੇ ਗੱਡੀਆਂ ਨੂੰ ਆਣ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਜੇਕਰ ਤਾਰਾਂ ਉੱਚੀਆਂ ਹੁੰਦੀਆਂ ਤੇ ਜਲਦੀ ਹੀ ਅੱਗ ਤੇ ਕਾਬੂ ਪਾਇਆ ਜਾ ਸਕਦਾ ਹੈ ਇਸ ਮੌਕੇ ਦਮਕੁਲ ਭਾ ਦੀਆਂ ਤਿੰਨ ਦੇ ਕਰੀਬ ਗੱਡੀਆਂ ਅੱਗ ਬੁਝਾਉਣ ਦੇ ਲਈ ਪਹੁੰਚੀਆਂ ਜਿਨਾਂ ਵੱਲੋਂ ਆ ਕੇ ਤੇ ਕਾਬੂ ਪਾਇਆ ਗਿਆ 

ਉਥੇ ਹੀ ਇਲਾਕੇ ਦੇ ਟਕਸਾਲੀ ਸ਼ਿਵ ਸੈਨਾ ਦੇ ਪ੍ਰਧਾਨ ਬ੍ਰਿਜ ਮੋਹਨ ਸੂਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਲੀ ਦੇ ਵਿੱਚ ਇਕ ਘਰ ਦੀ ਛੱਤ 'ਤੇ ਬਣੇ ਕਮਰੇ ਵਿੱਚ ਅਚਾਨਕ ਅੱਗ ਲੱਗ ਗਈ ਅਤੇ ਅੱਗ ਲੱਗਣ ਕਾਰਨ ਫਰਨੀਚਰ ਅਤੇ ਹੋਰ ਸਮਾਨ ਸੜ ਕੇ ਸਵਾਹ ਹੋ ਗਿਆ। ਦਮਕਲ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਗਲੀਆਂ ਵਿੱਚ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਗੱਡੀਆਂ ਨੂੰ ਗਲੀਆਂ ਵਿੱਚ ਆਉਣ ਵਿੱਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਜੇਕਰ ਤਾਰਾਂ ਉੱਚੀਆਂ ਹੁੰਦੀਆਂ ਤਾਂ ਇੱਕ ਹੀ ਗੱਡੀ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਸਕਦਾ ਸੀ। 

ਉਹਨਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਤਿਉਹਾਰਾਂ ਦੇ ਦਿਨ ਹਨ ਅਤੇ ਪਟਾਕਿਆਂ ਦੇ ਕਾਰਨ ਵੀ ਕਈ ਜਗ੍ਹਾ ਤੇ ਅੱਗ ਲੱਗਣ ਦਾ ਡਰ ਹੁੰਦਾ ਹੈ ਇਸ ਕਰਕੇ ਜਿੱਥੇ ਵੀ ਬਿਜਲੀ ਦੀਆਂ ਤਾਰਾਂ ਨੀਵੀਆਂ ਹਨ ਉਨ੍ਹਾਂ ਨੂੰ ਉੱਚੀਆਂ ਕੀਤੀਆਂ ਜਾਣ ਤਾਂ ਜੋ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।


Inder Prajapati

Content Editor

Related News