ਥਾਣਾ ਟਾਂਡਾ ''ਚ ਲੱਗੀ ਭਿਆਨਕ ਅੱਗ, ਜ਼ਬਤ ਵਾਹਨ ਸੜ ਕੇ ਹੋਏ ਸੁਆਹ

06/11/2022 5:49:56 PM

ਟਾਂਡਾ ਉੜਮੁੜ ( ਵਰਿੰਦਰ ਪੰਡਿਤ, ਕੁਲਦੀਸ਼,ਮੋਮੀ) - ਥਾਣਾ ਟਾਂਡਾ ਦੇ ਕੈਂਪਸ ਵਿਚ ਪੁਰਾਣੇ ਮੁਕੱਦਮਿਆਂ ਵਿਚ ਜ਼ਬਤ ਕੀਤੇ ਗਏ ਵਾਹਨਾਂ ਨੂੰ ਅੱਜ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਰ ਰੂਪ ਧਾਰਨ ਕਰ ਲਿਆ ਅਤੇ ਅੱਗ ਦੀਆਂ ਉੱਚੀਆਂ-ਉੱਚੀਆਂ ਲਪਟਾਂ ਉੱਠਣ ਲੱਗੀਆਂ। ਅੱਗ ਥਾਣੇ ਦੇ ਸਾਂਝ ਕੇਂਦਰ ਦੇ ਪਿਛਲੇ ਹਿੱਸੇ ਵਿਚ ਪਏ ਵਾਹਨਾਂ ਨੂੰ ਲੱਗੀ, ਜਿਸ ਕਾਰਨ ਭਾਰੀ ਟ੍ਰੈਫਿਕ ਵਾਲੇ ਇਸ ਇਲਾਕੇ ਵਿਚ ਹਫੜਾ-ਦਫੜੀ ਮੱਚ ਗਈ।

ਪੁਲਸ ਕਰਮਚਾਰੀਆਂ ਨੇ ਸਾਂਝ ਕੇਂਦਰ ਵਿੱਚੋਂ ਸਾਮਾਨ ਬਾਹਰ ਕੱਢਿਆ। ਇਸ ਦੌਰਾਨ ਨਗਰ ਕੌਂਸਲ ਤੋਂ ਆਈ ਫਾਇਰ ਬ੍ਰਿਗੇਡ ਦੀ ਟੀਮ ਨੇ ਇਕ ਘੰਟੇ ਦੀ ਜੱਦੋ-ਜ਼ਹਿਦ ਮਗਰੋਂ ਅੱਗ 'ਤੇ ਕਾਬੂ ਪਾਇਆ ਅਤੇ ਇਸ ਨੂੰ ਸਾਂਝ ਕੇਂਦਰ ਥਾਣੇ ਅਤੇ ਨਾਲ ਲੱਗਦੇ ਡੀ. ਐੱਸ. ਪੀ ਦਫ਼ਤਰ ਤੱਕ ਫ਼ੈਲਣ ਤੋਂ ਰੋਕਿਆ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਅੱਗ ਕਾਰਨ ਲਗਭਗ 30 ਵਾਹਨ ਬੁਰੀ ਤਰਾਂ ਸੜ ਗਏ ਹਨ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਥਾਣਾ ਮੁਖੀ ਟਾਂਡਾ ਉਂਕਾਰ ਸਿੰਘ ਬਰਾੜ ਦੀ ਟੀਮ, ਸਥਾਨਕ ਲੋਕਾਂ ਨੇ ਵੀ ਅੱਗ 'ਤੇ ਕਾਬੂ ਪਾਉਣ ਵਿਚ ਸਹਿਯੋਗ ਦਿੱਤਾ। ਜੇਕਰ ਸਮਾਂ ਰਹਿੰਦੇ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾ ਵੱਡਾ ਨੁਕਸਾਨ ਹੋ ਸਕਦਾ ਸੀ।

ਇਹ ਵੀ ਪੜ੍ਹੋ: ਜਲੰਧਰ ਦੇ ਪ੍ਰਾਈਵੇਟ ਸਕੂਲਾਂ ਵਿਰੁੱਧ ਜ਼ਿਲ੍ਹਾ ਰੈਗੂਲੇਟਰੀ ਬਾਡੀ ਦੀ ਵੱਡੀ ਕਾਰਵਾਈ, ਜਾਰੀ ਕੀਤਾ ਨੋਟਿਸ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri