ਸੈਨਟਰੀ ਤੇ ਹਾਰਡਵੇਅਰ ਸਟੋਰ ''ਚ ਲੱਗੀ ਭਿਆਨਕ ਅੱਗ

08/20/2020 9:42:33 PM

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ)- ਸ੍ਰੀ ਮੁਕਤਸਰ ਸਾਹਿਬ ਦੇ ਘਾਹ ਮੰਡੀ ਚੌਂਕ 'ਚ ਸਥਿਤ ਮਿੱਤਲ ਸੈਨਟਰੀ ਤੇ ਹਾਰਡਵੇਅਰ ਸਟੋਰ ਤੇ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ । ਕਰੀਬ ਅਠ ਵਜੇ ਲੱਗੀ ਇਸ ਅੱਗ ਨੇ ਕੁਝ ਹੀ ਪਲਾਂ 'ਚ ਭਿਆਨਕ ਰੂਪ ਧਾਰਨ ਕਰ ਲਿਆ ।

ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾ ਹੀ ਦੁਕਾਨਦਾਰ ਦੁਕਾਨ ਬੰਦ ਕਰਕੇ ਗਿਆ ਸੀ ਕਿ ਅਚਾਨਕ ਅੱਗ ਲੱਗ ਗਈ । ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ।ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ ਬੁਝਾਉਣ ਦੇ ਕੋਸ਼ਿਸ਼ ਸ਼ੁਰੂ ਕੀਤੀ ਗਈ। ਖਬਰ ਲਿਖੇ ਜਾਣ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਗਿਆ ਸੀ।

Bharat Thapa

This news is Content Editor Bharat Thapa