ਹੁਸ਼ਿਆਰਪੁਰ ਵਿਖੇ ਸ਼ਿਮਲਾ ਪਹਾੜੀ ਨੇੜੇ ਸਥਿਤ PCR ਟਾਵਰ ''ਚ ਲੱਗੀ ਭਿਆਨਕ ਅੱਗ
Sunday, May 14, 2023 - 02:23 PM (IST)
ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਸ਼ਿਮਲਾ ਪਹਾੜੀ ਨੇੜੇ ਸਥਿਤ ਪੀ. ਸੀ. ਆਰ. ਟਾਵਰ ਵਿਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਉਥੇ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ ਅਤੇ ਵੇਖਦੇ ਹੀ ਵੇਖਦੇ ਅੱਗ ਪੂਰੀ ਬਿਲਡਿੰਗ ਚ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪਹੁੰਚ ਗਈਆਂ ਅਤੇ ਸਖ਼ਤ ਮੁਸ਼ਕੱਤ ਬਾਅਦ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ - ਡੇਰਾਬੱਸੀ ਵਿਖੇ ਵਿਦਿਆਰਥਣ ਨੇ ਕਾਲਜ ਦੇ ਹੋਸਟਲ 'ਚ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ
ਜਾਣਕਾਰੀ ਦਿੰਦੇ ਫਾਇਰ ਕਰਮੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਤੁਰੰਤ ਬਾਅਦ ਉਹ ਮੌਕੇ 'ਤੇ ਪਹੁੰਚ ਗਏ ਅਤੇ ਕਰੀਬ 9 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਅੱਗ ਦੀ ਘਟਨਾ ਨਾਲ ਬਿਲਡਿੰਗ ਦਾ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਜਿਸ ਬਿਲਡਿੰਗ ਵਿਚ ਇਹ ਅੱਗ ਲੱਗੀ ਹੈ, ਉਥੇ ਇਕ ਨਾਮੀ ਜਿੰਮ ਅਤੇ ਇਕ ਨਾਮੀ ਰੈਸਟੋਰੈਂਟ ਹੈ ਅਤੇ ਜਿੰਮ ਦਾ ਤਾਂ ਥੋੜ੍ਹਾ ਹੀ ਨੁਕਸਾਨ ਹੋਇਆ ਹੈ ਜਦਕਿ ਰੈਸਟੋਰੈਂਟ ਅਤੇ ਬਿਲਡਿੰਗ ਦਾ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ - ਜਲੰਧਰ ਲੋਕ ਸਭਾ ਸੀਟ ਦੇ ਸਿਆਸੀ ਸਮੀਕਰਨ ਬਦਲਣ ਵਾਲੇ ਸੁਸ਼ੀਲ ਰਿੰਕੂ ਦੇ ਸਿਆਸੀ ਸਫ਼ਰ 'ਤੇ ਇਕ ਝਾਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ