ਅੰਮ੍ਰਿਤਸਰ 'ਚ ਘਰ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

Wednesday, Apr 05, 2023 - 08:32 AM (IST)

ਅੰਮ੍ਰਿਤਸਰ 'ਚ ਘਰ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਅੰਮ੍ਰਿਤਸਰ (ਰਮਨ ਸ਼ਰਮਾ)- ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿਚ ਖੂਹ ਭੱਲਾ ਵਾਲਾ ਨੇੜੇ ਰੋਜ਼ ਐਨਕਲੇਵ ਗਲੀ ਨੰਬਰ 5 ਵਿਚ ਇਕ ਘਰ ਵਿਚ ਅੱਜ ਸਵੇਰੇ 5:15 ਵਜੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਨਗਰ ਨਿਗਮ ਤੋਂ ਬੇਰੀ ਗੇਟ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਗਿਲਵਾਲੀ ਗੇਟ ਫਾਇਰ ਬ੍ਰਿਗੇਡ, ਟਾਊਨ ਹਾਲ ਫਾਇਰ ਬ੍ਰਿਗੇਡ, ਸੇਵਾ ਸੁਸਾਇਟੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ: ਖੁਸ਼ੀਆਂ ਗਮ ’ਚ ਬਦਲੀਆਂ, ਵਿਆਹ ਤੋਂ 3 ਦਿਨ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਕੀਤੀ ਖੁਦਕੁਸ਼ੀ

ਮਕਾਨ ਮਾਲਕ ਗੁਰਵਿੰਦਰ ਸਿੰਘ ਅਨੁਸਾਰ ਘਰ ਦੇ ਅੰਦਰ 7 ਮੈਂਬਰ ਮੌਜੂਦ ਸਨ, ਜੋ ਅੱਗ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਥੇ ਹੀ ਹਸਪਤਾਲ ਵਿਚ ਇਲਾਜ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ ਬਾਕੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਘਰ ਦੇ ਕੁਝ ਮੈਂਬਰਾਂ ਨੂੰ ਅੱਗ ਤੋਂ ਬਚਾਉਂਦੇ ਹੋਏ ਬਾਹਰ ਕੱਢ ਲਿਆ ਗਿਆ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ, ਗੋਲਡੀ ਬਰਾੜ ਟਾਪ ’ਤੇ


author

cherry

Content Editor

Related News