ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ

Sunday, Dec 31, 2023 - 06:24 PM (IST)

ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ

ਅਬੋਹਰ (ਸੁਨੀਲ)- ਸਥਾਨਕ ਮੁਹੱਲਾ ਜੰਮੂ ਬਸਤੀ ਵਾਸੀ ਇਕ ਕੁੜੀ ਨੂੰ ਭਜਾ ਕੇ ਉਸ ਨਾਲ ਵਿਆਹ ਕਰਨ ਤੋਂ ਗੁੱਸਾਏ ਕੁੜੀ ਦੇ ਪਰਿਵਾਰ ਵਾਲਿਆਂ ਨੇ ਕੁਝ ਨੌਜਵਾਨਾਂ ਨਾਲ ਮਿਲ ਕੇ ਪੰਜਪੀਰ ਨਗਰ ਵਾਸੀ ਉਕਤ ਮੁੰਡੇ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਸਦੇ ਕਈ ਅੰਗ ਬੁਰੀ ਤਰ੍ਹਾਂ ਕੱਟ ਦਿੱਤੇ ਗਏ। ਜਿਸਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਸ੍ਰੀ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਨਵੇਂ ਸਾਲ ’ਤੇ ਹੋਵੇਗੀ ਹੱਡ ਚੀਰਵੀਂ ਠੰਡ, ਧੁੰਦ ਦੀ ਚਾਦਰ ’ਚ ਲਿਪਟੀ ਰਿਹੇਗੀ ਗੁਰੂ ਨਗਰੀ

ਜਾਣਕਾਰੀ ਅਨੁਸਾਰ ਨੌਜਵਾਨ ਵਿਜੇ ਕੁਮਾਰ ਦੀ ਮਾਂ ਅਤੇ ਭਰਾ ਨੇ ਦੱਸਿਆ ਕਿ ਕਰੀਬ 10 ਦਿਨ ਪਹਿਲਾਂ ਹੀ ਉਨ੍ਹਾਂ ਦਾ ਮੁੰਡਾ ਜੰਮੂ ਬਸਤੀ ਵਾਸੀ ਇਕ ਕੁੜੀ ਨੂੰ ਪ੍ਰੇਮ ਪ੍ਰਸੰਗਾਂ ਦੇ ਚਲਦੇ ਭੱਜਾ ਕੇ ਲੈ ਗਿਆ ਅਤੇ ਦੋਵਾਂ ਦਾ ਵਿਆਹ ਸ੍ਰੀ ਗੁਰਦੁਆਰਾ ਸਾਹਿਬ ’ਚ ਕੀਤਾ ਸੀ ਅਤੇ ਕੁੜੀ ਦੇ ਪਰਿਵਾਰ ਵਾਲੇ ਇਸ ਵਿਆਹ ਤੋਂ ਖੁਸ਼ ਨਹੀਂ ਸਨ। ਇਸਦੇ ਬਾਅਦ ਕੁੜੀ ਵਾਲਿਆਂ ਦੇ ਦਬਾਅ ਵਿਚ ਆ ਕੇ ਬੀਤੇ ਦਿਨੀਂ ਪੰਚਾਇਤ ਹੋਈ ਤਾਂ ਪੁਲਸ ਦੀ ਮੌਜੂਦਗੀ ਹੇਠ ਉਨ੍ਹਾਂ ਦੀ ਧੀ  ਨੂੰ ਉਸਦੇ ਘਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਗਿਆ ਪਰ ਪਰਿਵਾਰ ਵਾਲੇ ਮਨ ’ਚ ਰੰਜਿਸ਼ ਰੱਖੇ ਹੋਏ ਸੀ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ

ਬੀਤੇ ਦਿਨ ਜਦੋਂ ਉਨ੍ਹਾਂ ਦਾ ਮੁੰਡਾ ਸੀਡ ਫਾਰਮ ’ਚ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ 15-20 ਮੁੰਡਿਆ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਉਸ ਨੂੰ ਅੱਧਮਰਿਆ ਕਰ ਕੇ ਛੱਡ ਕੇ ਭੱਜ ਗਏ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News