ਨਾਭਾ : ਭਿਆਨਕ ਸੜਕ ਹਾਦਸੇ ''ਚ ਵਿਅਕਤੀ ਦੀ ਮੌਤ (ਤਸਵੀਰਾਂ)
Sunday, Dec 03, 2017 - 09:29 AM (IST)
ਨਾਭਾ (ਰਾਹੁਲ ਖੁਰਾਨਾ) — ਨਾਭਾ ਦੇ ਕਕਰਾਲਾ-ਛਿਟਾਵਾਲਾ ਰੋਡ 'ਤੇ ਕਾਰ ਪਲਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮ੍ਰਿਤਕ ਦੀ ਪਛਾਣ ਨਿਰਭੈਅ ਸਿੰਘ ਵਾਸੀ ਨਾਭਾ ਬਲਾਕ ਦੇ ਪਿੰਡ ਅਚਲ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਨਾਭਾ ਦੇ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

