ਬਰੇਟਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

Thursday, Jul 14, 2022 - 04:26 PM (IST)

ਬਰੇਟਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

ਬਰੇਟਾ (ਬਾਂਸਲ) : ਸਥਾਨਕ ਸ਼ਹਿਰ ਦੇ ਬਰੇਟਾ ਲਿੰਕ ਸੜਕ ਖੁਡਾਲ ਕਲਾਂ ਰੋਡ ’ਤੇ 2 ਮੋਟਰਸਾਈਕਲ ਸਵਾਰਾਂ ਦੀ ਸਿੱਧੀ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਤ ਤੇ ਇਕ ਦੇ ਗੰਭੀਰ ਤੌਰ ’ਤੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਕੱਠੀ ਕੀਤੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਬੌਬੀ ਉਰਫ ਬਬਲੂ (22) ਪੁੱਤਰ ਅਸ਼ੋਕ ਕੁਮਾਰ ਵਾਸੀ ਦਿਆਲਪੁਰਾ ਬਰੇਟਾ, ਜੋ ਖੁਡਾਲ ਕਲਾ ਤੋਂ ਬਰੇਟਾ ਲਿੰਕ ਸੜਕ ’ਤੇ ਬਰੇਟਾ ਨੂੰ ਆ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ-ਰਿੰਦਾ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਣੇ 13 ਕਾਬੂ, IGP ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਇਸ ਦੌਰਾਨ ਉਸ ਦੀ ਖੁਡਾਲ ਕਲਾਂ ਦੇ ਟੋਭੇ ਕੋਲ ਸੜਕ ਤੰਗ ਹੋਣ ਕਾਰਨ ਸਾਹਮਣੇ ਤੋਂ ਆ ਰਹੇ ਬੱਬੂ (23) ਪੁੱਤਰ ਪੂਰਨ ਸਿੰਘ ਵਾਸੀ ਖੁਡਾਲ ਕਲਾਂ ਦੇ ਮੋਟਰਸਾਈਕਲ ਨਾਲ ਸਿੱਧੀ ਟੱਕਰ ਹੋ ਗਈ। ਦੋਵਾਂ ਨੂੰ ਗੰਭੀਰ ਹਾਲਤ ’ਚ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰ ਨੇ ਬੌਬੀ ਉਰਫ ਬਬਲੂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮ੍ਰਿਤਕ ਦੇ ਪਿਤਾ ਅਸ਼ੋਕ ਕੁਮਾਰ ਦੇ ਬਿਆਨ ’ਤੇ ਧਾਰਾ 174 ਅਧੀਨ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ।


author

Manoj

Content Editor

Related News