ਤਲਵੰਡੀ ਭਾਈ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ

Friday, Mar 11, 2022 - 11:23 PM (IST)

ਤਲਵੰਡੀ ਭਾਈ (ਗੁਲਾਟੀ)-ਤਲਵੰਡੀ ਭਾਈ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਮੋਟਸਾਈਕਲ ਵਿਚਕਾਰ ਹੋਇਆ। ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦੀਪ ਸੰਧੂ ਪੁੱਤਰ ਜਗਤਾਰ ਸਿੰਘ ਵਾਸੀ ਮਹੇਸ਼ਰੀ ਸੰਧੂਆਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਅਰਸ਼ਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
 ਇਹ ਨੌਜਵਾਨ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਤਲਵੰਡੀ ਭਾਈ ਆਇਆ ਸੀ ਤਾਂ ਫਰੀਦਕੋਟ ਵੱਲੋਂ ਗਲਤ ਸਾਈਡ ਆ ਰਹੀ ਇਕ ਬੱਸ ਨੇ ਇਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਉਕਤ ਨੌਜਵਾਨ ਦੀ ਇਕ ਲੱਤ ਮੌਕੇ ’ਤੇ ਹੀ ਕੱਟੀ ਗਈ ਸੀ। ਉਸ ਨੂੰ ਇਲਾਜ ਲਈ ਮੋਗਾ ਵਿਖੇ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ, ਜਦਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੇਰ ਨਾਲ ਪੁੱਜੀ ਪੁਲਸ ਨੇ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।

PunjabKesari

ਇਹ ਵੀ ਪੜ੍ਹੋ : ਭਗਵੰਤ ਮਾਨ ਚੁਣੇ ਗਏ ਵਿਧਾਇਕ ਦਲ ਦੇ ਨੇਤਾ, ਭਲਕੇ ਰਾਜਪਾਲ ਨਾਲ ਕਰਨਗੇ ਮੁਲਾਕਾਤ (ਵੀਡੀਓ)

ਘਟੀਆ ਪ੍ਰਬੰਧਾਂ ਦੀ ਭੇਟ ਚੜ੍ਹਿਆ ਅਰਸ਼ਦੀਪ
ਦੱਸਿਆ ਜਾਂਦਾ ਹੈ ਕਿ ਇਸ ਭਿਆਨਕ ਹਾਦਸੇ ਦਾ ਸ਼ਿਕਾਰ ਅਰਸ਼ਦੀਪ ਕਰੀਬ ਅੱਧਾ ਘੰਟੇ ਤੋਂ ਵੱਧ ਸਮਾਂ ਆਪਣੇ ਲਈ ਸਹਾਇਤਾ ਲਈ ਤਰਸਦਾ ਰਿਹਾ, ਕੁਝ ਲੋਕਾਂ ਵੱਲੋਂ ਐਂਬੂਲੈਂਸ ਅਤੇ ਸਥਾਨਕ ਪੁਲਸ ਨੂੰ ਇਤਲਾਹ ਦਿੱਤੀ ਗਈ ਪਰ ਪੁਲਸ ਅਤੇ ਐਂਬੂਲੈਂਸ ਹਾਦਸੇ ਤੋਂ ਬਾਅਦ ਅੱਧੇ-ਪੌਣੇ ਘੰਟੇ ਤੋਂ ਵੱਧ ਸਮੇਂ ਬਾਅਦ ਆਈ। ਜਦੋਂ ਉਸ ਨੂੰ ਮੋਗਾ ਵਿਖੇ ਲਿਜਾਇਆ ਗਿਆ ਤਾਂ ਹਸਪਤਾਲ ’ਚ ਉਸ ਦੀ ਮੌਤ ਹੋ ਗਈ।
 


Manoj

Content Editor

Related News