ਕਾਰ ਤੇ ਟਰੱਕ ਵਿਚਾਲੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਹੋਈ ਦਰਦਨਾਕ ਮੌਤ

Saturday, Apr 29, 2023 - 09:57 PM (IST)

ਕਾਰ ਤੇ ਟਰੱਕ ਵਿਚਾਲੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਹੋਈ ਦਰਦਨਾਕ ਮੌਤ

ਰਾਜਪੁਰਾ (ਚਾਵਲਾ, ਨਿਰਦੋਸ਼)-ਸਥਾਨਕ ਜੀ. ਟੀ. ਰੋਡ ਨਜ਼ਦੀਕ ਜਸਨ ਹੋਟਲ ਕੋਲ ਹੋਏ ਇਕ ਸੜਕ ਹਾਦਸੇ ’ਚ ਕਾਰ ਸਵਾਰ ਇਕ ਵਿਅਕਤੀ ਅਤੇ ਉਸ ਦੀ ਮਾਤਾ ਦੀ ਮੌਤ ਹੋ ਗਈ। ਸਦਰ ਪੁਲਸ ਨੇ ਅਣਪਛਾਤੇ ਟਰੱਕ ਚਾਲਕ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸ ਸਬੰਧੀ ਮ੍ਰਿਤਕ ਸਰਬਜੀਤ ਸਿੰਘ ਦੇ ਪੁੱਤਰ ਚਸ਼ਮਜੋਤ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਰਿਵਾਰ ਸਮੇਤ ਕਾਰ ’ਤੇ ਜਾ ਰਿਹਾ ਸੀ ਅਤੇ ਅੱਗੇ ਜਾ ਰਹੇ ਟਰੱਕ ਡਰਾਈਵਰ ਨੇ ਅਚਾਨਕ ਟਰੱਕ ਦੀ ਬਰੇਕ ਲਗਾ ਦਿੱਤੀ, ਜਿਸ ਨਾਲ ਕਾਰ ਟਰੱਕ ਨਾਲ ਜਾ ਟਕਰਾਈ।

ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਦਾ ਕਰ ਦਿੱਤਾ ਕਤਲ

ਇਸ ਘਟਨਾ ’ਚ ਉਸ ਦੇ ਪਿਤਾ ਸਰਬਜੀਤ ਸਿੰਘ ਅਤੇ ਦਾਦੀ ਸੁਰਿੰਦਰ ਕੌਰ ਦੀ ਮੌਤ ਹੋ ਗਈ ਅਤੇ ਉਸ ਦੀ ਮਾਤਾ ਤੇ ਉਹ ਜ਼ਖ਼ਮੀ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਸੂਬਾ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ


author

Manoj

Content Editor

Related News