ਕਾਰ ਤੇ ਮੋਟਰਸਾਈਕਲ ਵਿਚਾਲੇ ਵਾਪਰਿਆ ਭਿਆਨਕ ਹਾਦਸਾ, ਬਜ਼ੁਰਗ ਵਿਅਕਤੀ ਦੀ ਹੋਈ ਮੌਤ

03/06/2023 12:36:18 AM

ਨਡਾਲਾ (ਸ਼ਰਮਾ)-ਬੀਤੀ ਰਾਤ ਨਡਾਲਾ-ਬੇਗੋਵਾਲ ਸੜਕ ’ਤੇ ਪਿੰਡ ਅੱਡਾ ਕੂਕਾ ਨੇੜੇ ਇਕ ਕਰੇਟਾ ਤੇ ਮੋਟਰਸਾਈਕਲ ਦਰਮਿਆਨ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਕੁਲਵੰਤ ਸਿੰਘ ਪੁੱਤਰ ਦੁਰਗਾ ਸਿੰਘ ਵਾਸੀ ਹਬੀਬਵਾਲ ਥਾਣਾ ਬੇਗੋਵਾਲ ਆਪਣੇ ਮੋਟਰਸਾਈਕਲ ’ਤੇ ਬੇਗੋਵਾਲ ਵੱਲੋਂ ਆਪਣੇ ਪਿੰਡ ਹਬੀਬਵਾਲ ਜਾ ਰਿਹਾ ਸੀ, ਜਦੋਂ ਉਹ ਕੂਕਾ ਅੱਡੇ ’ਤੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਕਰੇਟਾ, ਜਿਸ ਨੂੰ ਅਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨੰਗਲ ਲੁਬਾਣਾ ਚਲਾ ਰਿਹਾ ਸੀ, ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਥੱਲੇ ਡਿੱਗ ਗਿਆ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ

ਇਸ ਦੌਰਾਨ ਰਾਹਗੀਰਾਂ ਨੇ ਸਵਾਰੀ ਦਾ ਪ੍ਰਬੰਧ ਕਰ ਕੇ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰਾਂ ਨੇ ਕੁਲਵੰਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ

ਥਾਣਾ ਬੇਗੋਵਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਮੋਰਚਰੀ ’ਚ ਰਖਵਾਇਆ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

 


Manoj

Content Editor

Related News