ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਚਾਲਕ ਨੇ ਪਤੀ-ਪਤਨੀ ਨੂੰ ਦਰੜਿਆ

01/28/2023 12:55:44 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ-ਗੁਰਦਾਸਪੁਰ ਨੈਸ਼ਨਲ ਹਾਈਵੇ ਬਟਾਲਾ ਬਾਈਪਾਸ 'ਤੇ ਅੱਜ ਸਵੇਰੇ ਹੋਏ ਸੜਕ ਹਾਦਸੇ 'ਚ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਜਰੀ ਨਾਲ ਭਰੇ ਟਰੱਕ ਅਤੇ ਮੋਟਰਸਾਈਕਲ 'ਚ ਹੋਇਆ, ਉਥੇ ਹੀ ਮੌਕੇ 'ਤੇ ਹਾਈਵੇ ਪੁਲਸ ਪਾਰਟੀ ਵਲੋਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਦਕਿ ਮੌਕੇ ਤੇ ਪੁਲਸ ਵਲੋਂ ਟਰੱਕ ਨੂੰ ਵੀ ਕਬਜ਼ੇ 'ਚ ਲਿਆ ਅਤੇ ਟਰੱਕ ਡਰਾਈਵਰ ਨੂੰ ਵੀ ਹਿਰਾਸਤ 'ਚ ਲੈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਇਹ ਵੀ ਪੜ੍ਹੋ- ਪਤਨੀ ਕਰਦੀ ਸੀ ਰੋਜ਼ ਕਲੇਸ਼, ਪ੍ਰੇਸ਼ਾਨ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ

ਸਿਵਲ ਹਸਪਤਾਲ ਬਟਾਲਾ 'ਚ ਜ਼ਖ਼ਮੀ ਹਾਲਤ 'ਚ ਮੱਤੇਵਾਲ ਦੇ ਰਹਿਣ ਵਾਲੇ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ  ਪਤਨੀ ਨਾਲ ਕਸਬਾ ਧਾਰੀਵਾਲ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੀ ਮੌਤ ਦਾ ਅਫ਼ਸੋਸ ਲਈ ਜਾ ਰਹੇ ਸਨ ਕਿ ਬਟਾਲਾ ਦੇ ਨਜ਼ਦੀਕ ਪਿੱਛੋਂ ਆ ਰਹੇ ਤੇਜ਼ ਰਫ਼ਤਾਰ 'ਚ ਟਰੱਕ ਨੇ ਉਨ੍ਹਾਂ ਨੂੰ ਆਪਣੇ ਚਪੇਟ 'ਚ ਲੈ ਲਿਆ। ਉਥੇ ਹੀ ਇਸ ਸੜਕ ਹਾਦਸੇ ਦੇ ਚਲਦੇ ਦੋਵੇਂ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਬਟਾਲਾ 'ਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਕੇਜਰੀਵਾਲ ਦੀ ਪੰਜਾਬੀਆਂ ਨੂੰ ਅਪੀਲ, ਇਕ-ਇਕ ਮੁਹੱਲਾ ਕਲੀਨਿਕ ਤੇ ਸਕੂਲ ਬਣਾਉਣ ਦੀ ਲਓ ਜ਼ਿੰਮੇਵਾਰੀ

ਟਰੱਕ ਡਰਾਈਵਰ ਦਾ ਵੀ ਕਹਿਣਾ ਸੀ ਕਿ ਉਸਨੇ ਬਹੁਤ ਕੋਸ਼ਿਸ਼ ਕੀਤੀ ਮੋਟਰਸਾਈਕਲ ਨੂੰ ਬਚਾਉਣ ਦੀ ਪਰ ਉਹ ਨਹੀਂ ਬਚਾ ਪਾਇਆ ਅਤੇ ਟਰੱਕ ਥੱਲੇ ਆ ਗਏ। ਇਸ ਸੜਕ ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ 'ਚ ਇਹੀ ਸਾਹਮਣੇ ਆਈ ਹੈ ਕਿ ਟਰੱਕ ਚਾਲਕ ਦੀ ਲਾਪ੍ਰਵਾਹੀ ਨਾਲ ਇਹ ਹਾਦਸਾ ਵਾਪਰਿਆ ਹੈ। ਪੁਲਸ ਨੇ ਡਰਾਈਵਰ ਅਤੇ ਟਰੱਕ ਨੂੰ ਵੀ ਕਬਜ਼ੇ 'ਚ ਲਿਆ ਹੈ ਅਤੇ ਇਸ ਮਾਮਲੇ ਦੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਤਰਨਤਾਰਨ ਤੋਂ ਦੁਖਦਾਇਕ ਖ਼ਬਰ, ਨਸ਼ੇ ਦੀ ਓਵਰਡੋਜ਼ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan