ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

Saturday, Apr 29, 2023 - 05:00 PM (IST)

ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

ਭਵਾਨੀਗੜ੍ਹ (ਵਿਕਾਸ ਮਿੱਤਲ)- ਸ਼ਨੀਵਾਰ ਤੜਕੇ ਸ਼ਹਿਰ 'ਚੋਂ ਲੰਘਦੀ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਇੱਕ ਭਿਆਨਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਸੜਕ ਹਾਦਸਾ ਹਾਈਵੇਅ 'ਤੇ ਖ਼ਰਾਬ ਹਾਲਤ 'ਚ ਖੜੇ ਇੱਕ ਟਰੱਕ ਦੇ ਪਿੱਛੇ ਆ ਰਹੇ ਤੇਜ਼ ਰਫ਼ਤਾਰ ਟਰੱਕ-ਟਰਾਲੇ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਹੋਇਆ ਹੈ।

ਇਹ ਵੀ ਪੜ੍ਹੋ- ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਹਾਸਦਾ ਇੰਨਾ ਭਿਆਨਕ ਸੀ ਕਿ ਘਟਨਾ ਦੌਰਾਨ ਟਰਾਲੇ ਦੇ ਡਰਾਇਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਦੋਂਕਿ ਟਰੱਕ ਚਾਲਕ ਦੇ ਗੰਭੀਰ ਸੱਟ ਲੱਗਣ ਤੋਂ ਬਚਾਅ ਹੋ ਗਿਆ।

ਇਹ ਵੀ ਪੜ੍ਹੋ- Ielts ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਸਬੰਧੀ ਛਿੱੜਿਆ ਵੱਡਾ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News