ਸੰਗਰੂਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ

Friday, Sep 09, 2022 - 08:15 PM (IST)

ਸੰਗਰੂਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ

ਭਵਾਨੀਗੜ੍ਹ (ਕਾਂਸਲ)-ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ’ਤੇ ਪਿੰਡ ਫੱਗੂਵਾਲਾ ਨੇੜੇ ਬੀਤੀ ਦੇਰ ਸ਼ਾਮ ਇਕ ਕਾਰ ਵੱਲੋਂ ਹਾਈਵੇ ਵਿਚਕਾਰ ਬਣੇ ਡਿਵਾਈਡਰ ’ਤੇ ਖੜ੍ਹੇ ਵਿਅਕਤੀ ਨੂੰ ਫੇਟ ਮਾਰ ਦੇਣ ਕਾਰਨ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਬਿੱਕਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪਿੰਡ ਫੱਗੂਵਾਲਾ ਨੇੜੇ ਇਕ ਵਰਕਸ਼ਾਪ ’ਚ ਕੰਮ ਕਰਦਾ ਸ਼ਿਵ ਸ਼ੰਕਰ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਧਨੌਲਾ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾਣ ਲਈ ਜਦੋਂ ਇਹ ਹਾਈਵੇ ਪਾਰ ਕਰਨ ਲਈ ਹਾਈਵੇ ਵਿਚਕਾਰ ਬਣੇ ਡਿਵਾਈਡਰ ਉਪਰ ਖੜ੍ਹਾ ਸੀ ਤਾਂ ਸੰਗਰੂਰ ਸਾਈਡ ਤੋਂ ਆਉਂਦੀ ਇਕ ਤੇਜ਼ ਰਫ਼ਤਾਰ ਵਰਨਾ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ’ਤੇ ਚੜ੍ਹ ਗਈ ਤੇ ਪਲਟ ਗਈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤ

ਇਸ ਦੌਰਾਨ ਕਾਰ ਨੇ ਡਿਵਾਈਡਰ ’ਤੇ ਖੜ੍ਹੇ ਸ਼ਿਵ ਸ਼ੰਕਰ ਸਿੰਘ ਨੂੰ ਆਪਣੀ ਲਪੇਟ ’ਚ ਲੈ ਲਿਆ ਤੇ ਇਸ ਹਾਦਸੇ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਕਾਰ ਚਾਲਕ ਕਾਰ ਨੂੰ ਮੌਕੇ ’ਤੇ ਹੀ ਛੱਡ ਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਘਟਨਾ ਸਬੰਧੀ ਵਰਨਾ ਕਾਰ ਤੇ ਉਸ ਦੇ ਨਾਮਾਲੂਮ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਦਾ ਹੋਇਆ ਦਿਹਾਂਤ


author

Manoj

Content Editor

Related News