ਪਟਿਆਲਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ
Saturday, Feb 18, 2023 - 10:28 PM (IST)
ਪਾਤੜਾਂ (ਚੋਪੜਾ)-ਲੰਘੀ ਰਾਤ ਪਟਿਆਲਾ ਰੋਡ ’ਤੇ ਨੇੜੇ ਪਿੰਡ ਦਫ਼ਤਰੀਵਾਲਾ ਵਿਖੇ ਹੋਏ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬੁਰਜ ਉਮਰ 28 ਸਾਲ ਰਾਤ 8 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਘੱਗੇ ਵੱਲ ਜਾ ਰਿਹਾ ਸੀ, ਜਦੋਂ ਉਹ ਪਿੰਡ ਦਫ਼ਤਰੀਵਾਲਾ ਵਿਖੇ ਪਹੁੰਚਿਆ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : PSTET ਪ੍ਰੀਖਿਆ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਹੋਵੇਗਾ ਟੈਸਟ
ਥਾਣਾ ਘੱਗਾ ਦੀ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਆਪਣੇ ਪਿੱਛੇ ਦੋ ਛੋਟੇ ਬੱਚੇ ਤੇ ਪਤਨੀ ਛੱਡ ਗਿਆ।
ਇਹ ਖ਼ਬਰ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਸਿੱਖ ਸ਼ਰਧਾਲੂਆਂ ਨੂੰ ਭਾਰਤੀ ਰੇਲਵੇ ਦਾ ਤੋਹਫ਼ਾ, ਪੜ੍ਹੋ Top 10