ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ''ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ

Friday, Apr 05, 2024 - 06:35 PM (IST)

ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ''ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਇਲਾਕੇ ਦੇ  ਪਿੰਡ ਕਰਵਾਲ ਦੇ ਦੋ ਨੌਜਵਾਨਾਂ ਦੀ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵੱਡਾ ਸੜਕ ਹਾਦਸਾ ਹੋਣ ਕਾਰਨ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਪੁੱਤਰ ਪਰਸ਼ੋਤਮ ਲਾਲ ਅਤੇ ਲਵਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਦੋਵੇਂ ਵਾਸੀ ਕਰਵਾਲ ਜੋ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰਦਾਸਪੁਰ ਵਾਲੀ ਸਾਈਡ ਤੋਂ ਨੂੰ ਪੰਡੋਰੀ ਰੋਡ 'ਤੇ ਜਾ ਰਹੇ ਸਨ,  ਜਦੋਂ ਇਹ ਮੋਟਰਸਾਈਕਲ ਸਵਾਰ ਪਿੰਡ ਲੱਖਣਪਾਲ ਦੇ ਮੋੜ ਨੇੜੇ ਪੁੱਜੇ ਤਾਂ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਬੇ ਦੇ ਵਿੱਚ ਜਾ ਵੱਜਾ ।

ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ

ਮੋਟਰਸਾਈਕਲ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ । ਆਲੇ-ਦੁਆਲੇ ਦੇ ਲੋਕਾਂ ਵੱਲੋਂ  ਭਿਆਨਕ ਹਾਦਸਾ ਵਾਪਰਨ ਤੋਂ ਬਾਅਦ ਐਬੂਲੈਂਸ ਗੱਡੀ ਮੰਗਵਾ ਕੇ ਇਨ੍ਹਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਗਿਆ । ਜਿੱਥੇ ਡਾਕਟਰਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਕਿ ਮ੍ਰਿਤਕ ਨੌਜਵਾਨ ਸੰਦੀਪ ਕੁਮਾਰ ਆਪਣੇ ਪਿੱਛੇ 2 ਪੰਜ ਸਾਲਾ ਜੁੜਵੇਂ ਪੁੱਤਰ ਅਤੇ 1 ਧੀ ਸਮੇਤ ਪਤਨੀ ਛੱਡ ਗਿਆ ਹੈ ਜਦੋਂ ਕਿ ਦੂਜੇ ਮ੍ਰਿਤਕ ਨੋਜਵਾਨ ਲਵਪ੍ਰੀਤ ਸਿੰਘ ਅਜੇ ਕੁਆਰਾ ਸੀ।  ਇਸ ਘਟਨਾ ਕਾਰਨ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਟਰੱਕ ਦੀ ਟਕੱਰ 'ਚ ਇਕ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News