ਬਰੇਟਾ ਵਿਖੇ ਸਕੂਲ ਜਾ ਰਹੇ ਅਧਿਆਪਕ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

Tuesday, Jul 12, 2022 - 05:40 PM (IST)

ਬਰੇਟਾ ਵਿਖੇ ਸਕੂਲ ਜਾ ਰਹੇ ਅਧਿਆਪਕ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

ਬਰੇਟਾ (ਬਾਂਸਲ) : ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ’ਚ ਅੱਜ ਉਸ ਸਮੇਂ ਸ਼ੋਕ ਦੀ ਲਹਿਰ ਫ਼ੈਲ ਗਈ, ਜਦੋਂ ਸ਼ਹਿਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ਨਾਲ ਜੁੜੇ ਅਧਿਆਪਕ ਸੰਦੀਪ ਕੁਮਾਰ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਉਹ ਸਵੇਰੇ ਧਰਮਪੁਰਾ ਸਕੂਲ ਵਿਖੇ ਆਪਣੇ ਮੋਟਰਸਾਈਕਲ ’ਤੇ ਡਿਊਟੀ ’ਤੇ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਸਿੱਧੀ ਟੱਕਰ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ

ਇਸ ਦੌਰਾਨ ਰਾਹਗੀਰਾਂ ਨੇ ਦੱਸਿਆ ਕਿ ਮਾਸਟਰ ਸੰਦੀਪ ਕੁਮਾਰ ਅੱਗੇ ਜਾ ਰਹੀ ਹਰੇ ਚਾਰੇ ਨਾਲ ਭਰੀ ਟਰਾਲੀ ਨੂੰ ਓਵਰਟੇਕ ਕਰਨ ਲੱਗਾ ਤਾਂ ਅਚਾਨਕ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਦੋਵੇਂ ਮੋਟਰਸਾਈਕਲ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਗੰਭੀਰ ਹਾਲਤ ’ਚ ਜ਼ਖ਼ਮੀ ਸੰਦੀਪ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਤੇ ਦੂਸਰਾ ਮੋਟਰਸਾਈਕਲ ਸਵਾਰ ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਪੁਲਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ। ਇਸ ਦੁੱਖਦਾਈ ਘਟਨਾ ’ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਭਗਵਾਨ ਦਾਸ ਡਸਕੇ ਵਾਲੇ, ਨਗਰ ਕੌਂਸਲ ਦੇ ਪ੍ਰਧਾਨ ਗਾਂਧੀ ਰਾਮ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਹ ਖ਼ਬਰ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਭਿਆਨਕ ਹਾਦਸਾ, CID ਇੰਸਪੈਕਟਰ ਦੀ ਟਰੇਨ ਥੱਲੇ ਆਉਣ ਨਾਲ ਦਰਦਨਾਕ ਮੌਤ


author

Manoj

Content Editor

Related News