ਗੋਰਾਇਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਵਿਅਕਤੀ ਦੀ ਮੌਤ, ਸੜਕ 'ਤੇ ਬਿਖਰੇ ਸਰੀਰ ਦੇ ਅੰਗ

07/15/2023 6:11:14 PM

ਗੋਰਾਇਆ (ਮੁਨੀਸ਼)- ਗੋਰਾਇਆ 'ਚ ਨੈਸ਼ਨਲ ਹਾਈਵੇਅ 'ਤੇ ਹਨੂਮਤ ਸਕੂਲ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਰੋਹਨ ਪੁੱਤਰ ਰਾਮ ਖ਼ੁਸ਼ਹਾਲ ਵਾਸੀ ਰਾਜਗੁਰੂ ਨਗਰ ਲੁਧਿਆਣਾ ਨੇ ਦੱਸਿਆ ਕਿ ਉਹ ਟਾਈਲਾਂ ਦਾ ਮਿਸਤਰੀ ਹੈ, ਜੋ ਆਪਣੇ ਸਾਥੀ ਮਿਸਤਰੀ ਬਿਕੁਲ ਕੁਮਾਰ ਵਾਸੀ ਬਿਹਾਰ ਹਾਲ ਵਾਸੀ ਲੁਧਿਆਣਾ ਨਾਲ ਮੋਟਰਸਾਈਕਲ 'ਤੇ ਆਪਣੇ ਕੰਮ 'ਤੇ ਫਗਵਾੜਾ ਜਾ ਰਿਹਾ ਸੀ।

ਇਹ ਵੀ ਪੜ੍ਹੋ- ਟਾਂਡਾ ਦੇ ਨੌਜਵਾਨ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਨੇਵੀ ਦਾ ਅਫ਼ਸਰ ਬਣ ਚਮਕਾਇਆ ਪੰਜਾਬ ਦਾ ਨਾਂ

ਜਦੋਂ ਉਹ ਗੋਰਾਇਆ ਸ਼ਹਿਰ ਤੋਂ ਥੋੜ੍ਹਾ ਪਿੱਛੇ ਸਥਿਤ ਹਨੂਮਤ ਸਕੂਲ ਦੇ ਨੇੜੇ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ, ਜੋ ਇਕ ਟਰੱਕ ਨੂੰ ਓਵਰਟੇਕ ਕਰ ਰਹੀ ਸੀ, ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਸੜਕ 'ਤੇ ਪਲਟ ਗਿਆ ਅਤੇ ਦੋਵੇਂ ਡਿੱਗ ਪਏ। ਸਤਰੋਹਨ ਨੇ ਦੱਸਿਆ ਕਿ ਉਸ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਟੱਕਰ ਤੋਂ ਬਾਅਦ ਉਸ ਨੂੰ ਕੁਝ ਸਮਝ ਨਹੀਂ ਆਇਆ। ਜਦੋਂ ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਇਕ ਵਾਹਨ ਉਸ ਦੇ ਸਾਥੀ ਮਕੈਨਿਕ ਬਿਪੁਲ ਦੇ ਉੱਪਰ ਚੜ੍ਹ ਗਿਆ ਸੀ ਅਤੇ ਉਸ ਦੇ ਸਰੀਰ ਦੇ ਅੰਗ ਸੜਕ 'ਤੇ ਖਿੱਲਰੇ ਪਏ ਸਨ। ਉਹ ਬਹੁਤ ਘਬਰਾ ਗਿਆ ਅਤੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਸੀ ਕਿ ਕਿਹੜਾ ਵਾਹਨ ਉਸ ਦੇ ਉੱਪਰ ਚੜ੍ਹ ਗਿਆ ਕਿਉਂਕਿ ਉਹ ਖ਼ੁਦ ਡਿੱਗ ਕੇ ਜ਼ਖ਼ਮੀ ਹੋ ਗਿਆ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੋਰਾਇਆ ਦੇ ਏ. ਐੱਸ. ਆਈ. ਬਾਵਾ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਵਾ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਸਤਰੋਹਨ ਨੂੰ ਨਾ ਤਾਂ ਮ੍ਰਿਤਕ ਬਿਕੁਲ ਦੇ ਘਰ ਦਾ ਪਤਾ ਹੈ ਅਤੇ ਨਾ ਹੀ ਉਸ ਦੇ ਪਰਿਵਾਰ ਦੇ ਕਿਸੇ ਮੈਂਬਰ ਦਾ ਮੋਬਾਇਲ ਨੰਬਰ ਹੈ। ਬਿਕੁਲ ਦਾ ਵਿਆਹ ਹੋਇਆ ਹੈ ਅਤੇ ਉਸ ਦੇ ਦੋ ਬੱਚੇ ਹਨ।

ਇਹ ਵੀ ਪੜ੍ਹੋ- CM ਭਗਵੰਤ ਮਾਨ ਦਾ ਜਲੰਧਰ ਵਾਸੀਆਂ ਲਈ ਵੱਡਾ ਐਲਾਨ, ਅਫ਼ਸਰਸ਼ਾਹੀ ਨੂੰ ਦਿੱਤੇ ਇਹ ਨਿਰਦੇਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri