ਹੁਸ਼ਿਆਰਪੁਰ ’ਚ ਭਿਆਨਕ ਸੜਕ ਹਾਦਸਾ, ਮਾਂ-ਪਿਓ ਸਣੇ 3 ਬੱਚਿਆ ਦੀ ਮੌਤ, ਖ਼ਤਮ ਹੋਇਆ ਸਾਰਾ ਪਰਿਵਾਰ
Thursday, May 06, 2021 - 06:41 PM (IST)
ਹੁਸ਼ਿਆਰਪੁਰ (ਅਮਰੀਕ)– ਅੱਜ ਚੰਡੀਗੜ੍ਹ ਰੋਡ ’ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ’ਤੇ ਪਿੰਡ ਬਾਹੋਵਾਲ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ’ਚ ਪਰਿਵਰਾ ਦੇ 4 ਜੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ 1 ਮੈਂਬਰ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ। ਮਰਨ ਵਾਲੇ ਸਾਰੇ ਇਕੋਂ ਹੀ ਪਰਿਵਾਰ ਨਾਲ ਸਬੰਧਤ ਹਨ, ਜਿਨ੍ਹਾਂ ’ਚ 3 ਬੱਚੇ ਅਤੇ ਪਤੀ-ਪਤਨੀ ਸ਼ਾਮਲ ਹਨ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦਰਮਿਆਨ ਸ਼ਰਾਬ ਪੀਣ ਵਾਲਿਆਂ ਨੂੰ ਸਖ਼ਤ ਚਿਤਾਵਨੀ
ਹਾਦਸੇ ’ਚ ਸਾਰੇ ਪਰਿਵਾਰ ਦੀ ਮੌਤ ਹੋ ਜਾਣ ਕਾਰਨ ਇਲਾਕੇ ’ਚ ਇਕਦਮ ਸੋਗ ਦੀ ਲਹਿਰ ਛਾ ਗਈ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਦੱਸਿਆ ਗਿਆ ਕਿ ਕਾਰ ਦੀ ਓਵਰਸਪੀਡ ਹੋਣ ਕਾਰਨ ਇਹ ਦੁੱਖਦਾਈ ਹਾਦਸਾ ਵਾਪਰਿਆ। ਮੌਕੇ ’ਤੇ ਪੁੱਜੀ ਪੁਲਸ ਵਲੋਂ ਲਾਸ਼ਾਂ ਨੂੰ ਕਬਜੇ ’ਚ ਲੈ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਹਾਲੀ : ਕੋਰੋਨਾ ਦੇ ਵੱਧ ਰਹੇ ਕੇਸਾਂ ਦਰਮਿਆਨ ਸਿਵਲ ਸਰਜਨ ਦੀ ਲੋਕਾਂ ਨੂੰ ਅਪੀਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?