ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ
Saturday, Aug 15, 2026 - 02:40 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਅਲਾਸਕਾ ਚੌਕ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਕ ਨਿੱਜੀ ਕੰਪਨੀ ਦੀ ਬੱਸ ਨੇ ਸਕੂਟਰੀ ਸਵਾਰ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਭਿਆਨਕ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਚਸ਼ਮਦੀਦਾਂ ਮੁਤਾਬਕ ਨੌਜਵਾਨ ਸਲੇਟੀ ਰੰਗ ਦੀ ਸਕੂਟਰੀ 'ਤੇ ਸਵਾਰ ਹੋ ਕੇ ਰੇਲਵੇ ਰੋਡ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ

ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਇਕ ਡਿਲਿਵਰੀ ਬੁਆਏ ਸੀ, ਕਿਉਂਕਿ ਉਸ ਦੇ ਸਕੂਟਰੀ 'ਤੇ ਰੱਖੇ ਬੈਗ ਉੱਪਰ ਇਕ ਡਿਲਿਵਰੀ ਕੰਪਨੀ ਦਾ ਨਾਮ ਲਿਖਿਆ ਹੋਇਆ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਸੜਕ 'ਤੇ ਸੜਕ 'ਤੇ ਹੀ ਨੌਜਵਾਨ ਦੇ ਅੰਗ ਬਿਖਰ ਗਏ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਜਮ੍ਹਾ ਹੋ ਗਈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
