ਜਲੰਧਰ ''ਚ ਵਾਪਰਿਆ ਰੂਹ ਕੰਬਾਊ ਹਾਦਸਾ, ਕਾਰ ਤੇ ਆਟੋ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ

11/23/2023 12:52:39 PM

ਜਲੰਧਰ (ਵਰੁਣ)- ਜਲੰਧਰ ਵਿਖੇ ਨਕੋਦਰ ਰੋਡ 'ਤੇ ਹੋਟਲ ਡਾਊਨਟਾਊਨ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ।  ਇਹ ਹਾਦਸਾ ਡਾਊਨ ਟਾਊਨ ਹੋਟਲ ਨੇੜੇ ਇਕ ਆਟੋ ਦੇ ਗਲਤ ਦਿਸ਼ਾ ਵਿੱਚ ਜਾਣ ਕਾਰਨ ਵਾਪਰਿਆ। ਹਾਦਸੇ 'ਚ ਆਟੋ ਚਾਲਕ ਸਮੇਤ ਕਾਰ 'ਚ ਸਵਾਰ 4 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਆਟੋ ਚਾਲਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ:ਵੱਡੀ ਖ਼ਬਰ, ਗੁਰਦੁਆਰਾ ਸਾਹਿਬ 'ਚ ਪੁਲਸ ਤੇ ਨਿਹੰਗਾਂ ਵਿਚਾਲੇ ਫਾਇਰਿੰਗ, ਇਕ ਪੁਲਸ ਮੁਲਾਜ਼ਮ ਦੀ ਮੌਤ

ਜਾਣਕਾਰੀ ਅਨੁਸਾਰ ਕਾਰ ਸਵਾਰ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਆਟੋ ਵਿੱਚ ਇਕ ਯਾਤਰੀ ਵੀ ਸੀ, ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਏਅਰ ਬੈਗ ਖੁੱਲ੍ਹਣ 'ਤੇ ਕਾਰ ਚਾਲਕ ਦਾ ਬਚਾਅ ਹੋ ਗਿਆ ਪਰ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਦੀ ਪਿਛਲੀ ਸੀਟ 'ਤੇ ਬੈਠੀ ਔਰਤ ਕਾਰ ਦੇ ਸਾਹਮਣੇ ਆ ਗਈ ਅਤੇ ਸ਼ੀਸ਼ੇ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਪੰਜਾਬ ਦਾ ਇਕ ਹੋਰ ਫ਼ੌਜੀ ਜਵਾਨ ਡਿਊਟੀ ਦੌਰਾਨ ਹੋਇਆ ਸ਼ਹੀਦ, ਪਰਿਵਾਰ 'ਚ ਛਾਈ ਸੋਗ ਦੀ ਲਹਿਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri