ਲੁਧਿਆਣਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

Monday, Jan 23, 2023 - 11:33 PM (IST)

ਲੁਧਿਆਣਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ

ਮੁੱਲਾਂਪੁਰ ਦਾਖਾ (ਕਾਲੀਆ) : ਮੁੱਲਾਂਪੁਰ-ਜਗਰਾਓਂ ਜੀ. ਟੀ. ਰੋਡ ਪੰਡੋਰੀ ਨੇੜੇ ਸੜਕ ਕਿਨਾਰੇ ਹੋਏ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਸਬ-ਇੰਸਪੈਕਟਰ ਜਸਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰਮਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਆਪਣੇ ਦੋਸਤ ਨਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੰਡਿਆਣੀ ਨਾਲ ਮੋਟਰਸਾਈਕਲ ’ਤੇ ਪਿੰਡ ਰਕਬਾ ਤੋਂ ਮੰਡਿਆਣੀ ਨੂੰ ਜਾ ਰਿਹਾ ਸੀ। ਸ਼ਾਮ ਤਕਰੀਬਨ 7.30 ਵਜੇ ਇਕ ਤੇਜ਼ ਰਫਤਾਰ ਇੰਡੈਵਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਇਕ ਹੋਰ ਕਾਂਗਰਸੀ ਵਿਧਾਇਕ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਫਾਰਮ ਹਾਊਸ ਤੇ ਸ਼ਾਪਿੰਗ ਕੰਪਲੈਕਸ ’ਤੇ ਛਾਪੇਮਾਰੀ

ਇਸ ਭਿਆਨਕ ਟੱਕਰ ’ਚ ਨਰਿੰਦਰ ਸਿੰਘ (58) ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਗੁਰਮਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇੰਡੈਵਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਪਰ ਗੱਡੀ ਦੀ ਪਛਾਣ ਕਰ ਲਈ ਗਈ। ਮ੍ਰਿਤਕ ਨਰਿੰਦਰ ਸਿੰਘ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਗੁਰਵਿੰਦਰ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।


author

Manoj

Content Editor

Related News