ਪਠਾਨਕੋਟ ’ਚ ਭਿਆਨਕ ਸੜਕ ਹਾਦਸਾ, ਟਰੱਕ ਹੇਠਾਂ ਆਉਣ ਕਾਰਨ 25 ਸਾਲਾ ਨੌਜਵਾਨ ਕੁੜੀ ਦੀ ਮੌਤ
Saturday, Aug 15, 2026 - 05:36 AM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਦੇ ਮਲਿਕਪੁਰ-ਮਾਧੋਪੁਰ ਰਾਸ਼ਟਰੀ ਰਾਜਮਾਰਗ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਨਾਲ 25 ਸਾਲਾ ਨੌਜਵਾਨ ਕੁੜੀ ਦੀ ਮੌਤ ਹੋ ਗਈ। ਇਹ ਹਾਦਸਾ ਐਨਐਚ-44 ’ਤੇ ਸਥਿਤ 12 ਨੰਬਰ ਮੋੜ ਦੇ ਨੇੜੇ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਟਰੱਕ ਨੇ ਸੜਕ ’ਤੇ ਜਾ ਰਹੀ ਨੌਜਵਾਨ ਕੁੜੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਟਾਇਰ ਨੌਜਵਾਨ ਕੁੜੀ ਦੇ ਸਿਰ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਸਿਆਸੀ ਹਲਚਲ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ
ਜਾਣਕਾਰੀ ਅਨੁਸਾਰ ਨੌਜਵਾਨ ਕੁੜੀ ਆਪਣੇ ਘਰ ਤੋਂ ਕਿਸੇ ਕੰਮ ਲਈ ਬਾਹਰ ਨਿਕਲੀ ਸੀ। ਇਸ ਦੌਰਾਨ ਮਲਿਕਪੁਰ-ਮਾਧੋਪੁਰ ਰਾਸ਼ਟਰੀ ਰਾਜਮਾਰਗ ’ਤੇ ਪਹੁੰਚਣ ਸਮੇਂ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਸੜਕ ’ਤੇ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ’ਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਟਰੱਕ ਅਤੇ ਉਸ ਦੇ ਚਾਲਕ ਸਬੰਧੀ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਸੜਕ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ, ਜਿਸ ਨੂੰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸੁਚਾਰੂ ਕਰਵਾਇਆ।
ਇਹ ਵੀ ਪੜ੍ਹੋ : RBI ਨੇ ਬਦਲਿਆ ਵੱਡਾ ਨਿਯਮ, ਇਹ ਸੁਵਿਧਾ ਸਮੇਂ ਤੋਂ ਪਹਿਲਾਂ ਹੋਵੇਗੀ ਬੰਦ
ਇਸ ਦਰਦਨਾਕ ਘਟਨਾ ਨੇ ਇੱਕ ਵਾਰ ਫਿਰ ਰਾਸ਼ਟਰੀ ਰਾਜਮਾਰਗਾਂ ’ਤੇ ਵਾਹਨਾਂ ਦੀ ਤੇਜ਼ ਰਫ਼ਤਾਰ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾਵੇ। ਪੁਲਸ ਵੱਲੋਂ ਮ੍ਰਿਤਕਾ ਦੀ ਪਛਾਣ ਅਤੇ ਹਾਦਸੇ ਸਬੰਧੀ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
