ਪਟਿਆਲਾ ''ਚ ਭਿਆਨਕ ਸੜਕ ਹਾਦਸਾ, PRTC ਬੱਸ ਤੇ ਟਿੱਪਰ ਵਿਚਾਲੇ ਹੋਈ ਟੱਕਰ, ਪਲਾਂ ''ਚ ਮਚਿਆ ਚੀਕ-ਚਿਹਾੜਾ

Sunday, Apr 21, 2024 - 06:13 PM (IST)

ਪਟਿਆਲਾ ''ਚ ਭਿਆਨਕ ਸੜਕ ਹਾਦਸਾ, PRTC ਬੱਸ ਤੇ ਟਿੱਪਰ ਵਿਚਾਲੇ ਹੋਈ ਟੱਕਰ, ਪਲਾਂ ''ਚ ਮਚਿਆ ਚੀਕ-ਚਿਹਾੜਾ

ਪਟਿਆਲਾ (ਵੈੱਬ ਡੈਸਕ)- ਪਟਿਆਲਾ ਵਿਖੇ ਪੀ. ਆਰ. ਟੀ. ਸੀ. ਦੀ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਬੱਸ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ ਹੋਣ ਕਰਕੇ ਵਾਪਰਿਆ। ਬੱਸ ਦੇ ਡਰਾਈਵਰ, ਕੰਡਕਟਰ ਸਮੇਤ ਬੱਸ ਵਿਚ ਸਵਾਰ ਕਈ ਸਵਾਰੀਆਂ ਜ਼ਖ਼ਮੀ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਮਗਰੋਂ ਉਕਤ ਬੱਸ ਪਲਟੀਆਂ ਖਾਂਦੇ ਹੋਏ ਖੇਤਾਂ ਵਿਚ ਜਾ ਕੇ ਪਲਟ ਗਈ। ਇਹ ਹਾਦਸਾ ਪਟਿਆਲਾ ਦੇ ਚੀਕਾਂ ਰੋਡ 'ਤੇ ਵਾਪਰਿਆ।

PunjabKesari

ਮੌਕੇ ਉਤੇ ਮੌਜੂਦ ਰਾਹਗੀਰਾਂ ਵੱਲੋਂ ਬੜੀ ਮੁਸ਼ਕਿਲ ਦੇ ਨਾਲ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਹੈ। ਮੌਕੇ 'ਤੇ ਪੁਲਸ ਵੱਲੋਂ ਪਹੁੰਚ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 50 ਦੇ ਕਰੀਬ ਬੱਸ ਵਿਚ ਸਵਾਰੀਆਂ ਸਨ। ਮੌਕੇ ਉਤੇ ਜ਼ਖ਼ਮੀ ਸਵਾਰੀਆਂ ਨੂੰ ਜ਼ੇਰੇ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਰਾਈਵਰ ਅਤੇ ਕੰਡਕਟਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ- ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ 'ਚ ਬੈਠੇ ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News