ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, ਮਾਂ ਦੀ ਮੌਤ ਤੇ ਧੀ ਜ਼ਖ਼ਮੀ

Monday, Aug 04, 2025 - 01:03 PM (IST)

ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, ਮਾਂ ਦੀ ਮੌਤ ਤੇ ਧੀ ਜ਼ਖ਼ਮੀ

ਬਟਾਲਾ (ਸਾਹਿਲ, ਯੋਗੀ)-ਸੜਕ ਹਾਦਸੇ ਵਿਚ ਮਾਂ ਦੀ ਹੋਈ ਮੌਤ ਅਤੇ ਧੀ ਦੇ ਜ਼ਖਮੀ ਹੋਣ ਦੇ ਮਾਮਲੇ ਵਿਚ ਥਾਣਾ ਡੇਰਾ ਬਾਬਾ ਨਾਨਕ ਵਿਖੇ ਪੁਲਸ ਨੇ 2 ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਂਚ ਅਫਸਰ ਏ. ਐੱਸ. ਆਈ. ਨੰਦ ਲਾਲ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਮਨਰੂਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਪਿੰਡ ਦੇਹੜ ਥਾਣਾ ਕੋਟਲੀ ਸੂਰਤ ਮੱਲ੍ਹੀ ਨੇ ਲਿਖਵਾਇਆ ਹੈ ਕਿ ਉਹ ਆਪਣੀ ਮਾਤਾ ਪਰਮਜੀਤ ਕੌਰ ਨਾਲ ਬੀਤੀ 24 ਜੁਲਾਈ ਨੂੰ ਆਪਣੀ ਐਕਟਿਵਾ ਨੰ.ਪੀ.ਬੀ.06ਬੀ.ਐੱਲ.1483 ’ਤੇ ਸਵਾਰ ਹੋ ਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਮੱਥਾ ਟੇਕਣ ਗਈ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਦੋਂ ਉਹ ਵਾਪਸ ਆਪਣੇ ਪਿੰਡ ਨੂੰ ਆ ਰਹੀਆਂ ਸਨ ਤਾਂ ਸ਼ਾਮ 5 ਵਜੇ ਦੇ ਕਰੀਬ ਪਿੰਡ ਝੰਗੀ ਪੰਨਵਾਂ ਵਿਖੇ ਸਪਲੈਂਡਰ ਮੋਟਰਸਾਈਕਲ ਨੰ.ਪੀ.ਬੀ.06ਡੀ.ਕੇ.5397 ’ਤੇ ਸਵਾਰ ਹੋ ਕੇ ਆਏ ਨੌਜਵਾਨ ਚੌਕ ਨੇੜਿਓਂ ਤੇਜ਼ ਰਫਤਾਰ ਨਾਲ ਸੜਕ ’ਤੇ ਚੜ੍ਹੇ ਅਤੇ ਮੋਟਰਸਾਈਕਲ ਪਿੰਡ ਸ਼ਾਹਪੁਰ ਜਾਜਨ ਸਾਈਡ ਨੂੰ ਮੋੜ ਦਿੱਤਾ, ਜੋ ਸਾਡੀ ਸਕੂਟਰੀ ਵਿਚ ਵੱਜ ਗਿਆ, ਜਿਸ ਦੇ ਸਿੱਟੇ ਵਜੋਂ ਉਹ ਅਤੇ ਉਸਦੀ ਮਾਤਾ ਪਰਮਜੀਤ ਕੌਰ ਜੋ ਕਿ ਸਕੂਟਰੀ ਦੇ ਪਿੱਛੇ ਬੈਠੀ ਸੀ, ਸੜਕ ’ਤੇ ਡਿੱਗ ਪਈਆਂ, ਜਿਸ ਨਾਲ ਮੇਰੀ ਮਾਤਾ ਸਿਰ ਸਮੇਤ ਹੋਰ ਹਿੱਸਿਆਂ ’ਤੇ ਸੱਟਾਂ ਲੱਗਣ ਨਾਲ ਉਹ ਬੇਹੋਸ਼ ਹੋ ਗਈ।

ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut

ਉਕਤ ਬਿਆਨਕਰਤਾ ਕੁੜੀ ਮੁਤਾਬਕ ਇਸਦੇ ਬਾਅਦ ਲੋਕਾਂ ਦੀ ਮਦਦ ਨਾਲ ਉਸ ਨੇ ਆਪਣੀ ਮਾਤਾ ਪਰਮਜੀਤ ਕੌਰ ਨੂੰ ਝੰਗੀ ਪੰਨਵਾਂ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਅਤੇ ਇਥੇ ਹਾਲਤ ਨਾਜ਼ੁਕ ਹੋਣ ਕਰਕੇ ਉਸਦੀ ਉਕਤ ਮਾਤਾ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਡਾਕਟਰਾਂ ਭੇਜ ਦਿੱਤਾ, ਜਿਸ ਦੇ ਉਸਦਾ ਇਲਾਜ ਹੁੰਦਾ ਰਿਹਾ। ਮਨਰੂਪ ਕੌਰ ਨੇ ਪੁਲਸ ਨੂੰ ਆਪਣੇ ਬਿਆਨ ਵਿਚ ਅੱਗੇ ਲਿਖਵਾਇਆ ਹੈ ਕਿ ਹੁਣ ਉਸ ਨੂੰ ਪਤਾ ਲੱਗਾ ਹੈ ਕਿ ਐਕਸੀਡੈਂਟ ਕਰਨ ਵਾਲੇ ਮੋਟਰਸਾਈਕਲ ਚਾਲਕ ਦਾ ਨਾਮ ਅਸ਼ੀਸ਼ ਪੁੱਤਰ ਬੀਰਾ ਅਤੇ ਉਸਦੇ ਪਿੱਛੇ ਬੈਠੇ ਵਿਅਕਤੀ ਦਾ ਨਾਮ ਰਘਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਆਨ ਪਿੰਡ ਖੰਨਾ ਚਮਾਰਾ ਹੈ ਅਤੇ ਪੂਰਾ ਯਕੀਨ ਹੈ ਕਿ ਇਨ੍ਹਾਂ ਨੇ ਸਕੂਟਰੀ ਵਿਚ ਮੋਟਰਸਾਈਕਲ ਮਾਰ ਕੇ ਐਕਸੀਡੈਂਟ ਕੀਤਾ ਹੈ ਤੇ ਉਸਦੀ ਮਾਤਾ ਪਰਮਜੀਤ ਕੌਰ ਦੇ ਸੱਟਾਂ ਲਗਾਈਆਂ ਸਨ, ਜਿਨ੍ਹਾਂ ਦੀ ਦੌਰਾਨੇ ਇਲਾਜ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ

ਏ. ਐੱਸ. ਆਈ. ਨੰਦ ਲਾਲ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਉਕਤ ਬਿਆਨਕਰਤਾ ਦੇ ਬਿਆਨ ’ਤੇ ਅਸ਼ੀਸ਼ ਤੇ ਰਘਬੀਰ ਸਿੰਘ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News