ਅੰਮ੍ਰਿਤਸਰ-ਪਠਾਨਕੋਟ ਹਾਈਵੇ ''ਤੇ ਵਾਪਰਿਆ ਭਾਣਾ, ਇਕ ਵਿਅਕਤੀ ਦੀ ਮੌਤ, ਦੂਜੇ ਦੀ ਵੱਢੀ ਗਈ ਬਾਂਹ

Friday, Aug 11, 2023 - 06:35 PM (IST)

ਗੁਰਦਾਸਪੁਰ (ਗੁਰਪ੍ਰੀਤ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਨੇੜੇ ਬਟਾਲਾ ਬਾਈਪਾਸ 'ਤੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ, ਜਿਸ ਦੇ ਚਲਦੇ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਕਾਰ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਇਸ ਮਾਮਲੇ 'ਚ ਪੁਲਸ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ

ਇਸ ਦਰਦਨਾਕ ਹਾਦਸੇ 'ਚ ਮ੍ਰਿਤਕ ਦੇ ਭਰਾ ਨੇ ਕੁਲਦੀਪ ਸਿੰਘ ਨੇ  ਦੱਸਿਆ ਕਿ ਉਸਦਾ ਭਰਾ ਸੁਖਦੀਪ ਸਿੰਘ ਵਾਸੀ ਪਿੰਡ ਤਲਵੰਡੀ ਰਾਮਾ ਅਤੇ ਉਸਦਾ ਦੋਸਤ ਸਪਲੈਂਡਰ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਨੇ ਸਾਈਡ ਮਾਰ ਦਿੱਤੀ। ਇਸ ਹਾਦਸੇ 'ਚ ਸੁਖਦੀਪ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਸਰੇ ਨੌਜਵਾਨ ਦੀ ਇਸ ਹਾਦਸੇ 'ਚ ਬਾਂਹ ਕੱਟੀ ਗਈ ਹੈ। ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤਫ਼ਤੀਸ਼ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

ਇਹ ਵੀ ਪੜ੍ਹੋ-  3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News