ਅੰਮ੍ਰਿਤਸਰ-ਪਠਾਨਕੋਟ ਹਾਈਵੇ ''ਤੇ ਵਾਪਰੇ ਵੱਡੇ ਹਾਦਸੇ ''ਚ 3 ਜਣਿਆਂ ਦੀ ਮੌਤ, ਟੋਟੇ-ਟੋਟੇ ਹੋਈ ਕਾਰ

09/18/2023 6:48:20 PM

ਬਟਾਲਾ (ਗੁਰਪ੍ਰੀਤ/ਵਿਨੋਦ)- ਬਟਾਲਾ ਦੇ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਵਾਪਰੇ ਭਿਆਨਕ ਹਾਦਸੇ 'ਚ ਗੱਡੀ ਸਵਾਰ ਚਾਰ ਲੋਕਾਂ 'ਚੋਂ ਤਿੰਨ ਦੀ ਹੋਈ ਮੌਤ 'ਤੇ ਇਕ ਹੋਇਆ ਜ਼ਖ਼ਮੀ ਹੋਇਆ। ਉਕਤ ਜ਼ਖ਼ਮੀ ਨੌਜਵਾਨ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਗਿਆ। ਮਰਨ ਵਾਲੇ ਨੌਜਵਾਨ ਧਾਰੀਵਾਲ ਸ਼ਹਿਰ ਦੇ ਦੱਸੇ ਜਾ ਰਹੇ ਹਨ। ਦੂਜੇ ਪਾਸੇ ਇਸ ਘਟਨਾ ਦੇ ਕਾਰਨ ਧਾਰੀਵਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਰਹੀ ਹੈ।

ਇਹ ਵੀ ਪੜ੍ਹੋ- ਛੋਟੀ ਉਮਰ ’ਚ ਕ੍ਰਿਕਟ ਦਾ ਚਮਕਦਾ ਸਿਤਾਰਾ ਬਣਿਆ ਸ਼ਹਿਬਾਜ ਸੰਧੂ, ਪੰਜਾਬ ਰਾਜ ਟੀਮ 'ਚ ਹੋਈ ਸਿਲੈਕਸ਼ਨ

PunjabKesari

ਹਾਦਸਾ ਇੰਨਾ ਭਿਆਨਕ ਹੋਇਆ ਕਿ ਗੱਡੀ ਪੂਰੀ ਤਰਾਂ ਨੁਕਸਾਨੀ ਗਈ। ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ । ਜਦਕਿ ਜ਼ਖ਼ਮੀ ਨੌਜਵਾਨ ਨੂੰ ਵੀ ਐਬੂਲੈਂਸ ਦੀ ਸਹਾਇਤਾ ਨਾਲ ਹਸਪਤਾਲ ਪਹੁੰਚਾਇਆ  ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਮਰਨ ਵਾਲੇ ਨੌਜਵਾਨ ਧਾਰੀਵਾਲ ਸ਼ਹਿਰ ਦੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ- ਸਰਹੱਦ ਪਾਰ ਤੋਂ ਵੱਡੀ ਖ਼ਬਰ: ਹਿੰਦੂ ਕੁੜੀ ਤੇ ਪ੍ਰੇਮੀ ਦੇ ਗੋਲੀਆਂ ਮਾਰ ਕੇ ਕੀਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News