ASI ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹੋਈ ਦਰਦਨਾਕ ਮੌਤ

Saturday, Jul 01, 2023 - 08:36 PM (IST)

ASI ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹੋਈ ਦਰਦਨਾਕ ਮੌਤ

ਸਿੱਧਵਾਂ ਬੇਟ (ਚਾਹਲ)-ਪੁਲਸ ਚੌਕੀ ਗਿੱਦੜਵਿੰਡੀ ਵਿਖੇ ਤਾਇਨਾਤ ਏ. ਐੱਸ. ਆਈ. ਜਰਨੈਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿੱਧਵਾਂ ਬੇਟ ਦੇ ਮੁਖੀ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ. ਐੱਸ. ਆਈ. ਜਰਨੈਲ ਸਿੰਘ ਮੋਟਰਸਾਈਕਲ ’ਤੇ ਬੀਤੀ ਰਾਤ 9 ਵਜੇ ਪੁਲਸ ਚੌਕੀ ਗਿੱਦੜਵਿੰਡੀ ਤੋਂ ਥਾਣਾ ਸਿੱਧਵਾਂ ਬੇਟ ਆ ਰਿਹਾ ਸੀ, ਜਦੋਂ ਉਹ ਸਥਾਨਕ ਸਫੀਪੁਰ ਚੌਕ ਨਜ਼ਦੀਕ ਪੁੱਜਾ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਮਿਸ ਯੂਨੀਵਰਸ ਰਹੀ ਹਰਨਾਜ਼ ਸੰਧੂ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਦੇਹਾਂਤ

ਏ. ਐੱਸ. ਆਈ. ਜਰਨੈਲ ਸਿੰਘ ਪਿੰਡ ਮਹੇੜੂ ਥਾਣਾ ਮਹਿਤਪੁਰ ਦਾ ਰਹਿਣ ਵਾਲਾ ਸੀ, ਉਹ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਏ ਹਨ। ਪੁਲਸ ਵੱਲੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਉਸ ਦੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ, ਜਿਥੇ ਬਾਅਦ ਦੁਪਹਿਰ ਉਸ ਦਾ ਸਸਕਾਰ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਨੌਜਵਾਨ ਨੇ ਖ਼ੁਦ ਨੂੰ ਦੱਸਿਆ ਹਰਿਆਣਾ ਦਾ ਬਦਮਾਸ਼


author

Manoj

Content Editor

Related News