ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਦਾ ਕਰ ਦਿੱਤਾ ਕਤਲ

Saturday, Apr 29, 2023 - 09:40 PM (IST)

ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਦਾ ਕਰ ਦਿੱਤਾ ਕਤਲ

ਸਿੱਧਵਾਂ ਬੇਟ (ਚਾਹਲ)-ਜਗਰਾਓਂ ਨੇੜਲੇ ਪਿੰਡ ਸੋਢੀਵਾਲ ਵਿਖੇ ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਆਪਣੇ ਵੱਡੇ ਭਰਾ ਨੂੰ ਕੁੱਟ-ਕੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਤਲ ਕਰਨ ਦੇ ਦੋਸ਼ ’ਚ ਪ੍ਰੇਮੀ-ਪ੍ਰੇਮਿਕਾ ਨੂੰ 4 ਘੰਟਿਆਂ ਵਿਚ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਕੁਲਦੀਪ ਸਿੰਘ (58) ਦੀ ਲੜਕੀ ਰਾਜਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਚਾਚਾ ਬਲਜੀਤ ਸਿੰਘ (52), ਜੋ ਕੁਆਰਾ ਹੈ ਤੇ ਬਚਪਨ ਤੋਂ ਪੋਲੀਓ ਹੋਣ ਕਾਰਨ ਬੈਸਾਖੀਆਂ ਨਾਲ ਤੁਰਦਾ ਹੈ ਅਤੇ ਪਿਛਲੇ ਤਕਰੀਬਨ 20 ਸਾਲਾਂ ਤੋਂ ਪਿੰਡ ਦੀ ਹੀ ਇਕ ਔਰਤ ਨਾਲ ਸਬੰਧ ਸਨ। ਉਹ ਅਕਸਰ ਉਸ ਦੇ ਚਾਚਾ ਬਲਜੀਤ ਸਿੰਘ ਨੂੰ ਮਿਲਣ ਲਈ ਆਉਂਦੀ ਸੀ, ਜਿਸ ’ਤੇ ਉਨ੍ਹਾਂ ਦਾ ਸਾਰਾ ਪਰਿਵਾਰ ਇਤਰਾਜ਼ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਬੀਤੀ ਸ਼ਾਮ ਉਕਤ ਔਰਤ ਉਨ੍ਹਾਂ ਦੇ ਘਰ ਆਈ, ਜਿਸ ’ਤੇ ਮੇਰੇ ਪਿਤਾ ਕੁਲਦੀਪ ਸਿੰਘ ਨੇ ਮੇਰੇ ਚਾਚੇ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮੇਰੇ ਚਾਚਾ ਬਲਜੀਤ ਸਿੰਘ ਨੇ ਤੈਸ਼ ’ਚ ਆ ਕੇ ਆਪਣੀ ਬੈਸਾਖੀ ਨਾਲ ਮੇਰੇ ਪਿਤਾ ਕੁਲਦੀਪ ਸਿੰਘ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ, ਜਿਸ ਨਾਲ ਮੇਰਾ ਪਿਤਾ ਧਰਤੀ ’ਤੇ ਡਿੱਗ ਪਿਆ ਤੇ ਡਿੱਗੇ ਹੋਏ ਦੇ ਉਕਤ ਔਰਤ ਨੇ ਵੀ ਪੇਟ ’ਚ ਲੱਤਾਂ ਮਾਰੀਆਂ, ਜਿਸ ਨਾਲ ਮੇਰੇ ਪਿਤਾ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, CM ਮਾਨ ਵੱਲੋਂ ਰਾਜਿੰਦਰਾ ਹਸਪਤਾਲ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |
 


author

Manoj

Content Editor

Related News