ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ; ਟ੍ਰੇਨ ਦੀ ਲਪੇਟ ''ਚ ਆਉਣ ਕਾਰਨ ਧੜ ਤੋਂ ਵੱਖ ਹੋ ਗਈ ਧੌਣ
Tuesday, Dec 24, 2024 - 08:51 PM (IST)
ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਜ਼ਿਲ੍ਹੇ ਦੇ ਪਿੰਡ ਮੇਹਸ਼ਰੀ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਿਅਕਤੀ ਦੀ ਟ੍ਰੇਨ ਹੇਠਾਂ ਆਉਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਉਸ ਦੀ ਟੱਕਰ ਮਗਰੋਂ ਉਸ ਦੀ ਧੌਣ ਹੀ ਧੜ ਨਾਲੋਂ ਵੱਖ ਹੋ ਗਈ।
ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚੋਟੀਆਂ ਕਲਾਂ ਵਜੋਂ ਹੋਈ ਹੈ। ਮੌਕੇ 'ਤੇ ਪੁੱਜੇ ਸਮਾਜ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ। ਫਿਲਹਾਲ ਰੇਲਵੇ ਪੁਲਸ ਨੂੰ ਇਸ ਹਾਦਸੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬੰਨ੍ਹ ਕੇ ਰੱਖਦਾ ਸੀ ਪਰਿਵਾਰ, ਰੱਸੀਆਂ ਤੋੜ ਕੇ ਹੋਈ ਫ਼ਰਾਰ ਤਾਂ ਆ ਗਈ ਟ੍ਰੇਨ ਹੇਠਾਂ ਆ ਗਈ ਔਰਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e