ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ ਹਥਿਆਰਾਂ ਸਣੇ ਗ੍ਰਿਫ਼ਤਾਰ

Monday, May 18, 2026 - 04:20 PM (IST)

ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ ਹਥਿਆਰਾਂ ਸਣੇ ਗ੍ਰਿਫ਼ਤਾਰ

ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ, ਅਨਿਲ)- ਲੁਧਿਆਣਾ ਕਮਿਸ਼ਨਰੇਟ ਪੁਲਸ ਵੱਲੋਂ ਕਾਊਂਟਰ ਇੰਟੈਲੀਜੈਂਸ, ਪੰਜਾਬ ਨਾਲ ਸਾਂਝੇ ਆਪ੍ਰੇਸ਼ਨ 'ਚ ਇਕ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਗੈਰ-ਕਾਨੂੰਨੀ ਪਿਸਤੌਲ ਸਮੇਤ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। 

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਰਮਨੀ ਅਤੇ ਦੁਬਈ, ਯੂ. ਏ. ਈ. ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਟਾਰਗੇਟਡ ਗੋਲ਼ੀਬਾਰੀ ਕਰਨ ਲਈ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵੀ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ।

ਇਹ ਵੀ ਪੜ੍ਹੋ: ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

PunjabKesari

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇਕ ਆਦਤਨ ਅਪਰਾਧੀ ਹੈ ਅਤੇ ਉਸ 'ਤੇ ਪਹਿਲਾਂ ਪੁਲਸ ਥਾਣਾ ਗੋਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀ. ਟੀ. 100 ਮੋਟਰਸਾਈਕਲ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਅਪਰਾਧਕ ਗਤੀਵਿਧੀਆਂ ਲਈ ਕਰ ਰਹੇ ਸਨ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ, ਯੂ. ਏ. ਈ. ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵਤ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ ਕੈਦੀ ਦੀ ਮੌਤ ਤੋਂ ਪਹਿਲਾਂ ਦੀ ਖ਼ੌਫ਼ਨਾਕ ਵੀਡੀਓ ਆਈ ਸਾਹਮਣੇ

ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਨੇ ਕਿਹਾ ਕਿ ਸੀ. ਆਈ. ਏ. ਸਟਾਫ਼ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਪੁਲਸ ਪਾਰਟੀ ਨੇ ਥਾਣਾ ਲਾਡੋਵਾਲ ਦੇ ਅਧਿਕਾਰ ਖੇਤਰ ਵਿੱਚ ਨਾਕਾ ਲਾਇਆ। ਉਨ੍ਹਾਂ ਕਿਹਾ ਕਿ ਪੁਲਸ ਟੀਮ ਨੂੰ ਇਹ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਖੜ੍ਹੇ ਹਨ, ਜੋ ਕਿਸੇ ਸਨਸਨੀਖੇਜ਼ ਅਪਰਾਧਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਹਨ, ਜਿਸ ਉਪਰੰਤ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਰੇਡ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ।   

ਪੁਲਸ ਕਮਿਸ਼ਨਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੇ ਆਪਣੇ ਕੰਮ ਬਾਰੇ ਖ਼ੁਲਾਸੇ ਕੀਤੇ ਅਤੇ ਦੱਸਿਆ ਕਿ ਉਹ ਵਿਦੇਸ਼-ਅਧਾਰਤ ਹੈਂਡਲਰਾਂ ਦੁਆਰਾ ਸੰਚਾਲਿਤ ਇਕ ਸੰਗਠਿਤ, ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕਾਂ ਜ਼ਰੀਏ ਇਨ੍ਹਾਂ ਕਾਰਕੁਨਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ।  ਇਸ ਸਬੰਧ ਵਿੱਚ ਲੁਧਿਆਣਾ ਦੇ ਲਾਡੋਵਾਲ ਪੁਲਸ ਥਾਣਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐੱਫ਼. ਆਈ. ਆਰ. ਨੰਬਰ 91 ਮਿਤੀ 17-05-2026 ਦਰਜ ਕੀਤੀ ਗਈ ਹੈ।
 

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News