ਪਿੰਡ ਅਮਲਾ ਸਿੰਘ ਵਾਲਾ ''ਚ ਚੋਰਾਂ ਦੀ ਦਹਿਸ਼ਤ, 21 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਚੋਰੀ
Sunday, Mar 22, 2026 - 12:22 AM (IST)
ਮਹਿਲ ਕਲਾਂ (ਹਮੀਦੀ) : ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਅਮਲਾ ਸਿੰਘ ਵਾਲਾ ਵਿੱਚ ਬੀਤੀ ਰਾਤ ਚੋਰ ਗਿਰੋਹ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਕਰੀਬ 21 ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰਾਂ ਨੇ ਮੋਟਰਾਂ ਨਾਲ ਜੁੜੀਆਂ ਬਿਜਲੀ ਦੀਆਂ ਕੇਬਲਾਂ ਵੱਢ ਕੇ ਚੋਰੀ ਕਰ ਲਈਆਂ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਆਪਣੇ ਖੇਤਾਂ ਅਤੇ ਸਾਮਾਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਆਖ਼ਿਰ ਹਰਕਤ 'ਚ ਆਈ ਟ੍ਰੈਫ਼ਿਕ ਪੁਲਸ, ਪ੍ਰਤਾਪ ਬਾਜ਼ਾਰ 'ਚ ਕੀਤੀ ਕਾਰਵਾਈ
ਪ੍ਰਭਾਵਿਤ ਕਿਸਾਨਾਂ ਵਿੱਚ ਕਰਮ ਸਿੰਘ ਪੁੱਤਰ ਗੱਜਣ ਸਿੰਘ, ਸਵੱਰਨ ਸਿੰਘ ਪੁੱਤਰ ਫਤਿਹ ਸਿੰਘ, ਲੱਖਾ ਸਿੰਘ ਪੁੱਤਰ ਜਰਨੈਲ ਸਿੰਘ, ਸੰਦੀਪ ਸਿੰਘ ਪੁੱਤਰ ਚੰਦ ਸਿੰਘ, ਗੁਰਮੇਲ ਸਿੰਘ ਪੁੱਤਰ ਦਲੀਪ ਸਿੰਘ, ਇੰਦਰਜੀਤ ਸਿੰਘ ਪੁੱਤਰ ਕਰਨੈਲ ਸਿੰਘ, ਸੁਰਜੀਤ ਸਿੰਘ ਪੁੱਤਰ ਬਚਨ ਸਿੰਘ, ਜਸਪਾਲ ਸਿੰਘ ਪੁੱਤਰ ਦਲੀਪ ਸਿੰਘ, ਡਾ. ਸੰਪੂਰਨ ਸਿੰਘ, ਬੂਟਾ ਸਿੰਘ ਪੁੱਤਰ ਭਜਨ ਸਿੰਘ, ਸੁਰਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ, ਗੁਰਮੇਲ ਸਿੰਘ ਪੁੱਤਰ ਸੋਹਣ ਸਿੰਘ, ਚਰਨੀ ਸਿੰਘ ਪੁੱਤਰ ਸੋਹਣ ਸਿੰਘ, ਸਰਬਣ ਸਿੰਘ ਪੁੱਤਰ ਮੱਲ ਸਿੰਘ, ਦਰਸ਼ਨ ਸਿੰਘ ਪੁੱਤਰ ਮਹਿੰਦਰ ਸਿੰਘ, ਮੇਲਾ ਸਿੰਘ ਪੁੱਤਰ ਮਿੱਤ ਸਿੰਘ, ਹਰਨਾਮ ਸਿੰਘ ਪੁੱਤਰ ਗੁਰਬਖ਼ਸ਼ ਸਿੰਘ, ਗੁਰਨਾਮ ਸਿੰਘ ਪੁੱਤਰ ਗੁਰਬਖ਼ਸ਼ ਸਿੰਘ, ਪਲਵਿੰਦਰ ਸਿੰਘ ਪੁੱਤਰ ਮੇਜਰ ਸਿੰਘ, ਸੁਰਿੰਦਰ ਸਿੰਘ ਪੁੱਤਰ ਕੁੰਢਾ ਸਿੰਘ ਅਤੇ ਨੰਦ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਮੇਲਾ ਸਿੰਘ ਦੇ ਪੋਲਟਰੀ ਫਾਰਮ ਤੋਂ ਵੀ ਕੇਬਲ, ਮੋਟਰ, ਇਨਵਰਟਰ ਅਤੇ ਹਵਾ ਵਾਲਾ ਪੱਖਾ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਈਰਾਨ ਨੇ ਇਜ਼ਰਾਈਲ 'ਤੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ, ਪ੍ਰਮਾਣੂ ਕੇਂਦਰ ਦੇ ਨੇੜੇ ਡਿੱਗੀ ਇਮਾਰਤ; 20 ਜ਼ਖਮੀ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ, ਸਤਨਾਮ ਸਿੰਘ ਮੂੰਮ ਅਤੇ ਸਤਪਾਲ ਸਿੰਘ ਸੋਹੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਪਿੰਡਾਂ ਵਿੱਚ ਇਸ ਤਰ੍ਹਾਂ ਦੀਆਂ ਚੋਰੀਆਂ ਹੋ ਚੁੱਕੀਆਂ ਹਨ, ਪਰ ਬਰਨਾਲਾ ਪੁਲਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਨਾਲ ਹੀ ਪਿੰਡ ਵਾਸੀਆਂ ਨੇ ਪੁਲਸ ਤੋਂ ਮੰਗ ਕੀਤੀ ਕਿ ਚੋਰੀਆਂ ਦੀਆਂ ਘਟਨਾਵਾਂ ‘ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ। ਉਧਰ, ਥਾਣਾ ਠੁੱਲੀਵਾਲ ਦੇ ਮੁਖੀ ਗੁਰਪਾਲ ਸਿੰਘ ਧਨੌਲਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਤਲਾਹ ਦੇ ਆਧਾਰ ‘ਤੇ ਆਲੇ-ਦੁਆਲੇ ਲੱਗੇ ਕੈਮਰੇ ਦੀ ਸਹਾਇਤਾ ਨਾਲ ਚੋਰਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਿੰਡ ਵਾਸੀਆਂ ਨੇ ਪੁਲਸ ਤੋਂ ਮੰਗ ਕੀਤੀ ਕਿ ਚੋਰੀਆਂ ਦੀਆਂ ਘਟਨਾਵਾਂ ‘ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ।
