ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਅੱਤਵਾਦ ਪੀੜ੍ਹਤ ਦਾ ਪਰਿਵਾਰ
Monday, Jan 18, 2021 - 01:44 PM (IST)
ਅੰਮ੍ਰਿਤਸਰ (ਅਨਜਾਣ) - ਅੰਗਰੇਜ਼ ਹਕੂਮਤ ਵੇਲੇ ਫੌਜ ਵਿਚ ਭਰਤੀ ਸੁੰਦਰ ਸਿੰਘ ਦਾ ਪਰਿਵਾਰ ਹੁਣ ਤੱਕ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਥੱਕ ਹਾਰ ਕੇ ਸੁੰਦਰ ਸਿੰਘ ਦੇ ਪੋਤਰੇ ਗੁਰਨਾਮ ਸਿੰਘ ਨੇ ਮੀਡੀਆ ਰਾਹੀਂ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਪ੍ਰੈੱਸ ਕਾਨਫਰੈਂਸ ਨੂੰ ਸੰਬੋਧਨ ਕਰਦਿਆਂ ਇਲਾਕਾ ਕੋਟ ਮਿੱਤ ਸਿੰਘ ਵਾਸੀ ਗੁਰਨਾਮ ਸਿੰਘ ਨੇ ਕਿਹਾ ਕਿ ਉਸ ਦੇ ਦਾਦਾ ਸੁੰਦਰ ਸਿੰਘ ਅੰਗਰੇਜ਼ ਹਕੂਮਤ ਵੇਲੇ ਭਾਰਤੀ ਫੌਜ ਵਿੱਚ ਭਰਤੀ ਸਨ, ਜਿਨ੍ਹਾਂ ਨੂੰ ਸਾਢੇ 10 ਕਿੱਲੇ ਪੈਲੀ ਤਹਿਸੀਲ ਅਜਨਾਲਾ ਅਧੀਨ ਪੈਂਧੇ ਪਿੰਡ ਵਰਿਆਮ ਵਿਖੇ ਅਲਾਟ ਕੀਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਉਨ੍ਹਾਂ ਕਿਹਾ ਕਿ ਇਹ ਪੈਲੀ ਸੁੰਦਰ ਸਿੰਘ ਦੇ ਪੁੱਤਰ ਅਤੇ ਗੁਰਨਾਮ ਸਿੰਘ ਦੇ ਪਿਤਾ ਪਿਆਰਾ ਸਿੰਘ ਕੋਲ ਸੀ ਪਰ ਅੱਤਵਾਦ ਦੇ ਦੌਰ ਮੌਕੇ ਪਿਆਰਾ ਸਿੰਘ ਵੀ ਅੱਤਵਾਦ ਹਮਲੇ ’ਚ ਮਾਰੇ ਗਏ। ਇਸ ਤੋਂ ਬਾਅਦ ਉਕਤ ਜ਼ਮੀਨ ਨੂੰ ਵਾਹੁਣ ਦਾ ਕੰਮ ਪਿੰਡ ਦੇ ਹੀ ਕਿਸੇ ਹੋਰ ਵਿਅਕਤੀ ਨੇ ਸ਼ੁਰੂ ਕਰ ਦਿੱਤਾ। ਜਦ ਉਨ੍ਹਾਂ ਨੇ ਆਪਣੀ ਜ਼ਮੀਨ ਦੀ ਵਾਪਸੀ ਲਈ ਪ੍ਰਸ਼ਾਸਨ ਪਾਸ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਦਰਖ਼ਾਸਤਾਂ ਦਿੱਤੀਆਂ ਤਾਂ ਲਗਭਗ 2 ਸਾਲ ਕਾਰਵਾਈ ਚੱਲਦੀ ਰਹੀ। ਇਨਸਾਫ਼ ਨਾ ਮਿਲਦਾ ਦੇਖ ਉਨ੍ਹਾਂ ਨੇ ਹੁਣ ਮੀਡੀਆ ਦੇ ਮਾਧਿਅਮ ਨਾਲ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ
ਉਨ੍ਹਾਂ ਕਿਹਾ ਕਿ ਜੇਕਰ ਅੱਤਵਾਦ ਪੀੜ੍ਹਤ ਅਤੇ ਫੌਜੀ ਦੇ ਪਰਿਵਾਰ ਨੂੰ ਹੀ ਪ੍ਰਸ਼ਾਸਨ ਇਨਸਾਫ਼ ਨਾ ਦਿਵਾ ਸਕਿਆ ਤਾਂ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਖ਼ਤਮ ਹੋ ਜਾਵੇਗਾ। ਇਸ ਮੌਕੇ ਗੁਰਨਾਮ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਅੱਜ ਹੀ ਛੱਡ ਦਿਓ ਇਹ ਕੰਮ ਨਹੀਂ ਤਾਂ ਕਰਜ਼ੇ ’ਚ ਡੁੱਬ ਸਕਦੀ ਹੈ ਤੁਹਾਡੀ ਸਾਰੀ ਜ਼ਿੰਦਗੀ