ਪੰਜਾਬ ''ਚ ਅੱਤਵਾਦੀਆਂ ਦੇ ਸਾਥੀ ਗ੍ਰਿਫ਼ਤਾਰ! ਵਿਸਫੋਟਕ ਤੇ ਅਸਲਾ ਬਰਾਮਦ

Sunday, Aug 31, 2025 - 04:37 PM (IST)

ਪੰਜਾਬ ''ਚ ਅੱਤਵਾਦੀਆਂ ਦੇ ਸਾਥੀ ਗ੍ਰਿਫ਼ਤਾਰ! ਵਿਸਫੋਟਕ ਤੇ ਅਸਲਾ ਬਰਾਮਦ

ਅੰਮ੍ਰਿਤਸਰ- ਇੱਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ 'ਚ ਕਾਊਂਟਰ ਇੰਟੈਲੀਜੈਂਸ ਪਠਾਨਕੋਟ, ਕਾਊਂਟਰ ਇੰਟੈਲੀਜੈਂਸ ਲੁਧਿਆਣਾ ਤੇ SSOC ਅੰਮ੍ਰਿਤਸਰ ਨੇ ਸਾਂਝੇ ਤੌਰ 'ਤੇ ਇੱਕ BKI ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਰਾਜ 'ਚ ਵੱਡੀਆਂ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਨਾਕਾਮ ਕੀਤਾ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪ੍ਰੇਮ ਵਿਆਹ ਦਾ ਖੂਨੀ ਅੰਜਾਮ: ਸਹੁਰਿਆਂ ਵੱਲੋਂ ਜਵਾਈ ਦਾ ਬੇਰਹਿਮੀ ਨਾਲ ਕਤਲ

ਉਨ੍ਹਾਂ ਦੱਸਿਆ ਕਿ ਦੋ ਕਾਰਕੁਨਾਂ ਨੂੰ ਵਿਸਫੋਟਕ, ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਦੋਸ਼ੀ ਆਪਣੇ ਵਿਦੇਸ਼ੀ ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਜਿਨ੍ਹਾਂ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੁਆਰਾ ਸਮਰਥਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਹੋਰ ਵਿਗੜ ਸਕਦੇ ਹਾਲਾਤ, ਪੜ੍ਹੋ ਮੌਸਮ ਵਿਭਾਗ ਦੀ ਚਿਤਾਵਨੀ

ਇਸ ਸਬੰਧੀ SSOC ਅੰਮ੍ਰਿਤਸਰ ਥਾਣੇ ਵਿੱਚ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਭਾਲ ਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹੋਰ ਜਾਂਚ ਜਾਰੀ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News