ਅੱਤਵਾਦੀ ਹਮਲੇ ''ਚ ਮਾਰੇ ਗਏ ਚਰਨਜੀਤ ਦੀ ਮ੍ਰਿਤਕ ਦੇਹ ਲਿਆਂਦੀ ਜਾਵੇਗੀ ਫਾਜ਼ਿਲਕਾ : ਕੈਪਟਨ
Wednesday, Oct 16, 2019 - 11:36 PM (IST)
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਸ਼ੱਕੀ ਅੱਤਵਾਦੀਆਂ ਵਲੋਂ ਮਾਰੇ ਗਏ ਫਾਜ਼ਿਲਕਾ ਦੇ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਘਰ ਲਿਆਉਣ ਦਾ ਭਰੋਸਾ ਦਿਵਾਇਆ ਗਿਆ ਹੈ। ਇਸ ਦੌਰਾਨ ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਅੱਤਵਾਦੀ ਹਮਲੇ 'ਚ ਮਾਰੇ ਗਏ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਫਾਜ਼ਿਲਕਾ 'ਚ ਉਸ ਦੇ ਘਰ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਜੰਮੂ-ਸਰਕਾਰ ਦੇ ਅਧਿਕਾਰੀਆਂ ਨਾਲ ਸੰਪਰਕ 'ਚ ਹੈ। ਪਾਕਿਸਤਾਨੀ ਅੱਤਵਾਦੀਆਂ ਵਲੋਂ ਕੀਤੇ ਗਏ ਭਿਆਨਕ ਹਮਲਿਆਂ ਨੂੰ ਜਾਰੀ ਰੱਖਣ ਨਹੀਂ ਦਿੱਤਾ ਜਾਵੇਗਾ।
My govt is in touch with J&K officials to arrange for the mortal remains of Charanjit Singh, killed by terrorists in Shopian, to be brought to his home in Fazilka. These dastardly attacks by Pakistani terrorists can’t be allowed to continue. A strong response is needed by GoI.
— Capt.Amarinder Singh (@capt_amarinder) October 16, 2019
ਜ਼ਿਕਰਯੋਗ ਹੈ ਕਿ ਅੱਜ ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਸ਼ੱਕੀ ਅੱਤਵਾਦੀਆਂ ਨੇ ਪੰਜਾਬ ਦੇ 2 ਸੇਬ ਵਪਾਰੀਆਂ ਨੂੰ ਗੋਲੀ ਮਾਰ ਦਿੱਤੀ। ਜਿਨ੍ਹਾਂ ਦੀ ਪਛਾਣ ਚਰਨਜੀਤ ਸਿੰਘ ਤੇ ਸੰਜੀਵ ਸਿੰਘ ਵਜੋ ਹੋਈ ਹੈ। ਇਸ ਹਮਲੇ 'ਚ ਚਰਨਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਸੰਜੀਵ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।