ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਖ਼ੁਫ਼ੀਆ ਏਜੰਸੀਆਂ ਨੇ ਕੀਤਾ ਅਲਰਟ

Thursday, Dec 29, 2022 - 01:29 PM (IST)

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਖ਼ੁਫ਼ੀਆ ਏਜੰਸੀਆਂ ਨੇ ਕੀਤਾ ਅਲਰਟ

ਚੰਡੀਗੜ੍ਹ : ਪੰਜਾਬ 'ਚ ਤਰਨਤਾਰਨ ਦੇ ਸਰਹਾਲੀ ਥਾਣੇ 'ਚ ਆਰ. ਜੀ. ਪੀ. ਹਮਲੇ ਤੋਂ ਬਾਅਦ ਇਕ ਵਾਰ ਫਿਰ ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖ਼ੁਫ਼ੀਆ ਏਜੰਸੀਆਂ ਦੇ ਮੁਤਾਬਕ ਪਾਕਿਸਤਾਨੀ ਟੈਰਰ ਗਰੁੱਪ ਵੱਲੋਂ ਪੰਜਾਬ ਦੇ ਪੁਲਸ ਥਾਣਿਆਂ, ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੋਤੇ-ਪੋਤਰੀਆਂ ਵਾਲੇ ਪ੍ਰੇਮੀ ਜੋੜੇ ਦੀਆਂ ਨਗਨ ਹਾਲਾਤ 'ਚ ਮਿਲੀਆਂ ਲਾਸ਼ਾਂ, ਕਮਰੇ ਦਾ ਸੀਨ ਦੇਖ ਪੁਲਸ ਵੀ ਹੈਰਾਨ (ਤਸਵੀਰਾਂ

ਸੂਤਰਾਂ ਮੁਤਾਬਕ ਇਕ ਪੁਲਸ ਥਾਣੇ ਦੀ ਰੇਕੀ ਵੀ ਕੀਤੀ ਜਾ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਖ਼ੁਫ਼ੀਆ ਏਜੰਸੀਆਂ ਨੇ ਕੀਤਾ ਅਲਰਟ

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇਕ ਸਬ ਮਾਡਿਊਲ ਦਾ ਪਰਦਾਫ਼ਾਸ਼ ਕਰਦੇ ਹੋਏ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜ਼ੇ 'ਚੋਂ ਲੋਡਿਡ ਆਰ. ਪੀ. ਜੀ. ਬਰਾਮਦ ਕੀਤੇ ਗਏ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News