ਰੰਧਾਵਾ ਵੱਲੋਂ ਪੁੰਛ ''ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ, ਪੰਜਾਬ ਪੁਲਸ ਨੂੰ ਚੌਕਸ ਰਹਿਣ ਦੇ ਨਿਰਦੇਸ਼

10/12/2021 2:17:42 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁੰਛ ਇਲਾਕੇ ’ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ। ਇਸ ਹਮਲੇ ਦੌਰਾਨ ਇਕ ਅਧਿਕਾਰੀ ਸਮੇਤ 5 ਜਵਾਨ ਸ਼ਹੀਦ ਹੋ ਗਏ। ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਘਟੀਆ ਕਾਰਵਾਈਆ ਦਾ ਖਹਿੜਾ ਨਹੀਂ ਛੱਡ ਰਿਹਾ, ਜਿਸ ਦਾ ਕਿ ਉਹ ਆਦੀ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ, ਮਨਜ਼ੂਰ ਕੀਤਾ ਜਾ ਸਕਦੈ 'ਨਵਜੋਤ ਸਿੱਧੂ' ਦਾ ਅਸਤੀਫ਼ਾ

ਉਨ੍ਹਾਂ ਨੇ ਸ਼ਹੀਦ ਜਵਾਨਾਂ ਦੀ ਸ਼ਹਾਦਤ ’ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਨੂੰ ਐਕਸਚੇਂਜ ਦੇ 16 ਰੁਪਏ ਦੇ ਮੁਕਾਬਲੇ 'ਟਾਟਾ' ਦੇਵੇਗਾ 5.50 ਰੁਪਏ ਪ੍ਰਤੀ ਯੂਨਿਟ ਬਿਜਲੀ

ਰੰਧਾਵਾ ਨੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖ਼ਾਸ ਕਰਕੇ ਸਰਹੱਦੀ ਖੇਤਰਾਂ ਦੀ ਨਿਗਰਾਨੀ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੁਸ਼ਮਣ ਬੇਚੈਨ ਹੈ ਅਤੇ ਕਿਸੇ ਵੀ ਘਟੀਆ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ, ਜਿਸ ਨੂੰ ਹਰ ਹਾਲ ’ਚ ਠੱਲ੍ਹਣ ਦੀ ਲੋੜ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita