ਪੰਜਾਬ ’ਚ ਅੱਤਵਾਦੀ ਹਮਲੇ ਦਾ ਖਤਰਾ, ISI ਰਚ ਰਹੀ ਨਵੀਂ ਸਾਜ਼ਿਸ਼, ਖ਼ੁਫ਼ੀਆ ਏਜੰਸੀਆਂ ਵੱਲੋਂ ਅਲਰਟ
Tuesday, Feb 14, 2023 - 05:22 AM (IST)
ਚੰਡੀਗੜ੍ਹ (ਬਿਊਰੋ)–ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਸ ਨੂੰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਪੰਜਾਬ ਨੂੰ ਦਹਿਲਾਉਣ ਦੀ ਨਵੀਂ ਸਾਜ਼ਿਸ਼ ਰਚ ਰਹੀ ਹੈ। ਖ਼ੁਫ਼ੀਆ ਏਜੰਸੀਆਂ ਵੱਲੋਂ ਸੰਭਾਵਨਾ ਜਤਾਈ ਗਈ ਹੈ ਕਿ ਦੁਸ਼ਮਣ ਦੇਸ਼ ਵੱਲੋਂ ਅੱਤਵਾਦੀ ਸਾਜ਼ਿਸ਼ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ, ਇਸ ਲਈ ਵਾਧੂ ਸੁਰੱਖਿਆ ਅਤੇ ਚੌਕਸੀ ਵਰਤੀ ਜਾਵੇ।
ਇਹ ਖ਼ਬਰ ਵੀ ਪੜ੍ਹੋ : ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਈ ਫਲਾਈਟ ’ਚੋਂ ਜ਼ਬਤ ਕੀਤਾ ਲੱਖਾਂ ਦਾ ਸੋਨਾ
ਪੰਜਾਬ ਦੇ ਇਤਿਹਾਸਕ ਸ਼ਹਿਰ ਅੰਮ੍ਰਿਤਸਰ ’ਚ ਅਗਲੇ ਮਹੀਨੇ ਹੋਣ ਜਾ ਰਹੀ ਜੀ-20 ਬੈਠਕ ਨੂੰ ਲੈ ਕੇ ਪੰਜਾਬ ਪੁਲਸ ਨੇ ਪੂਰੇ ਸੂਬੇ ’ਚ ਚੌਕਸੀ ਵਧਾ ਦਿੱਤੀ ਹੈ। ਕਈ ਦੇਸ਼ਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਹੋਣ ਕਾਰਨ ਇਹ ਆਯੋਜਨ ਸੁਰੱਖਿਆ ਦੇ ਨਜ਼ਰੀਏ ਤੋਂ ਕਾਫ਼ੀ ਸੰਵੇਨਦਸ਼ੀਲ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਹੋਣ ਕਾਰਨ ਵੀ ਇਸ ਮਾਮਲੇ ’ਚ ਹੁਣ ਤੋਂ ਸੁਰੱਖਿਆ ਵਿਵਸਥਾ ਨੂੰ ਚੌਕਸ ਕੀਤਾ ਜਾਣ ਲੱਗਾ ਹੈ। ਖ਼ੁਫ਼ੀਆ ਏਜੰਸੀਆਂ ਵੱਲੋਂ ਵੀ ਪੰਜਾਬ ਪੁਲਸ ਨੂੰ ਕੁਝ ਸੂਚਨਾਵਾਂ ਭੇਜੀਆਂ ਗਈਆਂ ਹਨ, ਜਿਨ੍ਹਾਂ ਤੋਂ ਬਾਅਦ ਨਾ ਸਿਰਫ ਸੂਬੇ ਦੇ ਸ਼ਹਿਰਾਂ ਸਗੋਂ ਗੁਆਂਢੀ ਸੂਬਿਆਂ ਖ਼ਾਸ ਤੌਰ ’ਤੇ ਜੰਮੂ-ਕਸ਼ਮੀਰ ਦੇ ਰਸਤੇ ਪੰਜਾਬ ’ਚ ਦਾਖ਼ਲ ਹੋਣ ਵਾਲੀਆਂ ਗੱਡੀਆਂ ਤੇ ਲੋਕਾਂ ਦੀ ਖ਼ਾਸ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਅਹਿਮ ਕਦਮ, ਗ੍ਰੈਜੂਏਸ਼ਨ ਸੈਰਾਮਨੀ ਲਈ ਫੰਡ ਕੀਤਾ ਜਾਰੀ
ਪੁਲਸ ਵੱਲੋਂ ਨਾ ਸਿਰਫ ਅੱਤਵਾਦੀ ਗਰੁੱਪਾਂ ਸਗੋਂ ਗੈਂਗਸਟਰਾਂ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਆਧਾਰ ’ਤੇ ਵੀ ਸੁਰੱਖਿਆ ਦਾ ਪਲਾਨ ਤਿਆਰ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਪੁਲਸ ਵੱਲੋਂ ਵੱਖ-ਵੱਖ ਅੱਤਵਾਦੀ ਵਾਰਦਾਤਾਂ ਦੀ ਜਾਂਚ ਦੌਰਾਨ ਇਹ ਤੱਥ ਵੀ ਸਾਹਮਣੇ ਆ ਚੁੱਕੇ ਹਨ ਕਿ ਅੱਤਵਾਦੀ ਸੰਗਠਨ ਤੇ ਗੈਂਗਸਟਰ ਹਮਲਿਆਂ ਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਨਾਬਾਲਗ ਨੌਜਵਾਨਾਂ ਦੀ ਵਰਤੋਂ ਕਰਨ ਲੱਗੇ ਹਨ, ਇਸ ਲਈ ਸੁਰੱਖਿਆ ਦੇ ਨਜ਼ਰੀਏ ਨਾਲ ਇਸ ਤੱਥ ਨੂੰ ਵੀ ਧਿਆਨ ’ਚ ਰੱਖਦੇ ਹੋਏ ਚੌਕਸੀ ਵਰਤਣ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : MC ਸਟੈਨ ਬਣਿਆ ਬਿੱਗ ਬੌਸ 16 ਦਾ ਜੇਤੂ, ਸ਼ਿਵ ਠਾਕਰੇ ਦੂਜੇ ਨੰਬਰ ’ਤੇ ਰਿਹਾ