ਸਲੀਪਰ ਸੈੱਲ ਨੂੰ ਹਥਿਆਰ ਪਹੁੰਚਾਉਣ ਜਾ ਰਹੇ ਅੱਤਵਾਦੀ ਡੱਲਾ ਤੇ ਮੀਤਾ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ

Tuesday, Nov 22, 2022 - 10:05 AM (IST)

ਸਲੀਪਰ ਸੈੱਲ ਨੂੰ ਹਥਿਆਰ ਪਹੁੰਚਾਉਣ ਜਾ ਰਹੇ ਅੱਤਵਾਦੀ ਡੱਲਾ ਤੇ ਮੀਤਾ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ) : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਇਕ ਗੁਪਤ ਆਪਰੇਸ਼ਨ ਦੌਰਾਨ ਅੱਤਵਾਦੀ ਮਾਡਿਊਲ ਨਾਲ ਜੁੜੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 5 ਪਿਸਤੌਲਾਂ ਅਤੇ ਗੋਲੀ-ਸਿੱਕਾ ਬਰਾਮਦ ਹੋਇਆ ਹੈ। ਸਾਰੇ ਮੁਲਜ਼ਮ ਵਿਦੇਸ਼ ਬੈਠੇ ਅੱਤਵਾਦੀਆਂ ਦੇ ਇਸ਼ਾਰੇ ’ਤੇ ਹਥਿਆਰਾਂ ਦੀ ਖ਼ੇਪ ਨੂੰ ਸਲੀਪਰ ਸੈੱਲ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜੋੜਾ ਸਿੰਘ, ਪਤਰਸ, ਸੁਖਜਿੰਦਰ ਸਿੰਘ, ਅਜੇ, ਪਿੱਪਲ ਸਿੰਘ ਅਤੇ ਰਣਜੋਧ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹਰੇਕ ਅਸਲਾ ਲਾਇਸੈਂਸ ਦੀ ਘਰ-ਘਰ ਜਾ ਕੇ ਹੋਵੇਗੀ ਜਾਂਚ, ਪੁਲਸ ਨੂੰ ਮਿਲੀਆਂ ਸਖ਼ਤ ਹਦਾਇਤਾਂ

ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੈਨੇਡਾ 'ਚ ਬੈਠੇ ਅਰਸ਼ਦੀਪ ਸਿੰਘ ਡੱਲਾ ਅਤੇ ਮਨੀਲਾ 'ਚ ਮਨਪ੍ਰੀਤ ਸਿੰਘ ਮੀਤਾ ਨਾਲ ਜੁੜੇ ਹੋਏ ਹਨ। ਫਿਲਹਾਲ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੇ ਪਿਸਤੌਲ ਕਿਨ੍ਹਾਂ ਨੂੰ ਪਹੁੰਚਾਏ ਜਾਣੇ ਸੀ, ਇਸ ਬਾਰੇ ਪੁਲਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਦੋਂ ਕਿ ਇਨ੍ਹਾਂ ਨੂੰ ਵਿਦੇਸ਼ ਵਿਚੋਂ ਨਿਰਦੇਸ਼ ਮਿਲ ਰਹੇ ਸਨ ਕਿ ਇਹ ਹਥਿਆਰ ਉਨ੍ਹਾਂ ਦੇ ਸਾਥੀਆਂ ਤੱਕ ਲਿਜਾਣੇ ਹਨ। ਉੱਥੇ ਹੀ ਵਿਦੇਸ਼ਾਂ 'ਚ ਬੈਠ ਕੇ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੇ 4 ਖ਼ਤਰਨਾਕ ਅੱਤਵਾਦੀਆਂ ਸਮੇਤ 9 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਲਗਾਤਾਰ 'ਡੇਂਗੂ' ਦਾ ਕਹਿਰ ਜਾਰੀ, ਹੁਣ 38 ਨਵੇਂ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ

ਇਨ੍ਹਾਂ 'ਚ ਕੈਨੇਡਾ ਬੈਠਾ ਲਖਬੀਰ ਸਿੰਘ ਲੰਡਾ, ਇਟਲੀ 'ਚ ਬੈਠਾ ਹਰਪ੍ਰੀਤ ਸਿੰਘ ਉਰਫ਼ ਹੈਪੀ, ਗਰੀਸ 'ਚ ਬੈਠਾ ਸਤਬੀਰ ਸਿੰਘ, ਕੈਨੇਡਾ 'ਚ ਬੈਠਾ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਅਤੇ ਪੰਜਾਬ ਤੋਂ ਗੁਰਪ੍ਰੀਤ ਸਿੰਘ ਸ਼ੈਰੀ, ਨੋਬਲਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰਿੰਕੂ, ਓਂਕਾਰ ਸਿੰਘ ਅਤੇ ਸੁਖਬੀਰ ਸਿੰਘ ਸ਼ਾਮਲ ਹਨ। ਫਿਲਹਾਲ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਇਨ੍ਹਾਂ ਵਿਚੋਂ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਦਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News