ਗ੍ਰਹਿ ਮੰਤਰਾਲੇ ਨੇ ਪੰਜਾਬ ਕੋਲੋਂ ਮੰਗੀ ਜੇਲਾਂ 'ਚ ਬੰਦ ਅੱਤਵਾਦੀਆਂ ਦੀ ਡਿਟੇਲ!

11/13/2019 10:13:58 AM

ਚੰਡੀਗੜ੍ਹ : ਪੰਜਾਬ 'ਚ ਪਿਛਲੇ ਦਿਨੀਂ ਹਥਿਆਰਾਂ ਸਮੇਤ ਕਈ ਅੱਤਵਾਦੀਆਂ ਨੂੰ ਫੜ੍ਹਿਆ ਗਿਆ ਹੈ, ਜੋ ਕਿ ਸੂਬੇ 'ਚ ਕਿਸੇ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਤੋਂ ਸੂਬੇ ਦੀਆਂ ਵੱਖ-ਵੱਖ ਜੇਲਾਂ 'ਚ ਬੰਦ 3 ਅੱਤਵਾਦੀ ਸੰਗਠਨਾਂ ਦੇ ਮੈਂਬਰਾਂ ਦੀ ਜਾਣਕਾਰੀ ਮੰਗੀ ਹੈ। ਇਨ੍ਹਾਂ ਸਭ ਦੀ ਰਿਪੋਰਟ ਬਣਾ ਕੇ ਸਰਕਾਰ ਨੂੰ ਇਕ ਹਫਤੇ ਅੰਦਰ ਗ੍ਰਹਿ ਮੰਤਰਾਲੇ ਨੂੰ ਭੇਜਣੀ ਪਵੇਗੀ।

ਇਸ ਲਈ ਸੂਬੇ ਦੇ ਗ੍ਰਹਿ ਮੰਤਰਾਲੇ ਵਲੋਂ ਇਨ੍ਹਾਂ ਸਾਰੇ ਅੱਤਵਾਦੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਅੱਤਵਾਦੀ ਸੰਗਠਨਾਂ 'ਚ ਖਾਲਿਸਤਾਨ ਕਮਾਂਡੋ ਫੋਰਸ, ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਸ਼ਾਮਲ ਹਨ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਅੱਤਵਾਦੀ ਸੰਗਠਨਾਂ ਨਾਲ ਸਬੰਧਿਤ ਅੱਤਵਾਦੀ ਪਟਿਆਲਾ, ਨਾਭਾ, ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਦੀਆਂ ਜੇਲਾਂ 'ਚ ਬੰਦ ਹਨ। ਫਿਲਹਾਲ ਇੰਟੈਲੀਜੈਂਸ ਬਿਓਰੋ ਨੇ ਸੂਬਾ ਸਰਕਾਰ ਨੂੰ ਅਲਰਟ ਰਹਿਣ ਲਈ ਕਿਹਾ ਹੈ। ਸੂਤਰਾਂ ਮੁਤਾਬਕ ਇੰਟੈਲੀਜੈਂਸ ਬਿਓਰੋ ਨੂੰ ਇਨਪੁਟ ਮਿਲਿਆ ਸੀ ਕਿ ਇਨ੍ਹਾਂ ਅੱਤਵਾਦੀ ਸੰਗਠਨਾਂ ਨਾਲ ਸਬੰਧਿਤ ਵਿਦੇਸ਼ਾਂ 'ਚ ਬੈਠੇ ਵਿਅਕਤੀ ਲਗਾਤਾਰ ਇਨ੍ਹਾਂ ਲੋਕਾਂ ਦੇ ਸੰਪਰਕ 'ਚ ਹਨ।


Babita

Content Editor

Related News