SAS ਨਗਰ ਪੁਲਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

Saturday, Jul 29, 2023 - 04:29 PM (IST)

SAS ਨਗਰ ਪੁਲਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਮੋਹਾਲੀ : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਐੱਸ. ਏ. ਐੱਸ. ਪੁਲਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਇਸ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਇਨ੍ਹਾਂ ਤੋਂ 2 ਗੈਰ ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਮੋਹਾਲੀ ਦੇ Sports Complex 'ਚ ਮਚੀ ਹਾਹਾਕਾਰ, ਖਿਡਾਰੀਆਂ ਨੇ ਖਾ ਲਿਆ ਛਿਪਕਲੀ ਵਾਲਾ ਦਲੀਆ

ਪੁਲਸ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਇਕ ਵਿਦੇਸ਼ ਆਧਾਰਿਤ ਅੱਤਵਾਦੀ ਮਾਡਿਊਲ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : Pink Eye ਇਨਫੈਕਸ਼ਨ ਦੀ ਲਪੇਟ ’ਚ ਕਈ ਵਿਦਿਆਰਥੀ, ਸਕੂਲਾਂ ਨੇ ਜਾਰੀ ਕੀਤੀ ਐਡਵਾਈਜ਼ਰੀ

ਇਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਅੱਤਵਾਦੀ ਮਾਡਿਊਲ ਵੱਲੋਂ ਟਾਰਗੇਟ ਕਿਲਿੰਗ ਰਾਹੀਂ ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮਾਡਿਊਲ ਦੇ 5 ਮੈਂਬਰਾਂ ਨੂੰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News