ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: 2 ਗ੍ਰਨੇਡ ਤੇ ਪਿਸਤੌਲ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
Monday, Apr 06, 2026 - 04:52 PM (IST)
ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ ਪੰਜਾਬ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਏਜੰਸੀ ਵੱਲੋਂ ਪੀ.ਆਈ.ਓਜ਼ ਦੁਆਰਾ ਚਲਾਏ ਜਾ ਰਹੇ ਇੱਕ ਆਈ.ਐਸ.ਆਈ-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਸ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
ਇਸ ਕਾਰਵਾਈ ਦੌਰਾਨ ਏ.ਟੀ.ਐਸ. ਗੁਜਰਾਤ ਨਾਲ ਤਾਲਮੇਲ ਵਿੱਚ ਅਹਿਮਦਾਬਾਦ ਤੋਂ ਵੀ ਇੱਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਕਈ ਰਾਜਾਂ ਵਿਚ ਪੁਲਸ ਅਦਾਰਿਆਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ, ਜਿਸ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
ਇਸ ਸੰਬੰਧੀ ਪੁਲਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿੱਚ ਵਿਸਫੋਟਕ ਪਦਾਰਥ ਐਕਟ ਅਤੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਜਾਰੀ ਹੈ। ਪੰਜਾਬ ਪੁਲਸ ਨੇ ਕਿਹਾ ਹੈ ਕਿ ਸੰਗਠਿਤ ਅਪਰਾਧ ਅਤੇ ਅੱਤਵਾਦ ਨੂੰ ਜੜੋਂ ਸਮੇਤ ਖਤਮ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
