ਪੰਜਾਬ ''ਚ ਵੱਡੀ ਵਾਰਦਾਤ ਟਲ਼ੀ! ਪੰਜਾਬ ਪੁਲਸ ਨੇ ਵਿਦੇਸ਼ ਬੈਠੇ ਅੱਤਵਾਦੀਆਂ ਦੇ ਮਨਸੂਬੇ ਕੀਤੇ ਫੇਲ੍ਹ

Thursday, Jul 18, 2024 - 09:48 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਨੇ  ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ ਇਕ ਮੈਂਬਰ ਦੀ ਗ੍ਰਿਫ਼ਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਹੈ। ਅੰਮ੍ਰਿਤਸਰ ਤੋਂ ਅਮਰੀਕਾ-ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਦੇ ਇਕ ਕਾਰਕੁੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - Gym 'ਚ Exercise ਕਰਨ ਗਏ 17 ਸਾਲਾ ਨੌਜਵਾਨ ਨਾਲ ਵਾਪਰਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਇਕ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ ਇਕ ਮੈਂਬਰ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਗਿਆ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵੱਲੋਂ ਅਮਰੀਕਾ-ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਦੇ ਇਕ ਆਪਰੇਟਿਵ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਕਤਲਕਾਂਡ: ਹਾਈ ਕੋਰਟ ਵੱਲੋਂ ਪੁਲਸ ਅਧਿਕਾਰੀ ਨੂੰ ਝਟਕਾ

ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਮੁਲਜ਼ਮ ਕੋਲੋਂ 1 ਪਿਸਤੌਲ, 2 ਮੈਗਜ਼ੀਨ , 9 ਜਿੰਦਾ ਗੋਲ਼ੀਆਂ ਅਤੇ 1 ਗੋਲ਼ੀ ਦਾ ਖਾਲੀ ਖੋਲ ਬਰਾਮਦ ਹੋਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News