ਆਤੰਕੀ ਸੰਗਠਨਾਂ ਦੀਆਂ ਸਰਗਰਮੀਆਂ ਤੇ ਤਿਉਹਾਰਾਂ ਨੂੰ ਦੇਖਦੇ ਪੁਲਸ ਵਲੋਂ ਫਿਰੋਜ਼ਪੁਰ ਤੇ ਛਾਉਣੀ ’ਚ ਫਲੈਗ ਮਾਰਚ
Thursday, Oct 28, 2021 - 02:56 PM (IST)
ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਵਿਚ ਆਤੰਕੀ ਸੰਗਠਨਾਂ ਅਤੇ ਉਨ੍ਹਾਂ ਦੇ ਸਹਿਯੋਗ ਸੰਗਠਨਾਂ ਦੀਆਂ ਸਰਗਰਮੀਆਂ ’ਤੇ ਦਿਵਾਲੀ ਆਦਿ ਤਿਉਹਾਰਾਂ ਨੂੰ ਦੇਖਦੇ ਹੋਏ ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਵਿੱਚ ਡੀ.ਐੱਸ.ਪੀ. ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪੁਲਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਪੁਲਸ ਲੋਕਾਂ ਦੀ ਜਾਨ ਅਤੇ ਮਾਲ ਦੀ ਰੱਖਿਆ ਕਰਨ ਵਿਚ ਲੱਗੀ ਹੋਈ ਹੈ। ਡੀ.ਐੱਸ.ਪੀ. ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਐੱਸ.ਐੱਸ.ਪੀ. ਫਿਰੋਜ਼ਪੁਰ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾਂ ਨਿਰਦੇਸ਼ਾ ਅਲੁਸਾਰ ਪੁਲਸ ਵੱਲੋਂ ਜ਼ਿਲ੍ਹਾ ਭਰ ਵਿਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼
ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜਗ੍ਹਾ ਜਗ੍ਹਾ ’ਤੇ ਨਾਕਾਬੰਦੀ ਕਰਕੇ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਚੁੱਕ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਕਾਨੂੰਨ ਵਿਵਸਥਾ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇਗਾ ਅਤੇ ਪੁਲਸ ਵੱਲੋਂ 24 ਘੰਟੇ ਦੀ ਪੈਟਰੋਲਿੰਗ ਜਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸ਼ਾਂਤੀ ਸਦਭਾਵਨਾ ਅਤੇ ਆਪਸੀ ਭਾਈਚਾਰਾ ਬਾਈ ਰੱਖਣ ਤੇ ਕਿਸੇ ਵੀ ਵਿਅਕਤੀ ਨੂੰ ਕੋਈ ਲਵਾਰਿਸ ਪਈ ਸ਼ੱਕੀ ਵਸਤੂ, ਟਿਫਨ, ਹੈਂਡਬੈਗ ਜਾਂ ਕੋਈ ਹੋਰ ਵਸਤੂ ਦਿਖਾਈ ਦੇਵੇ ਤਾਂ ਲੋਕ ਤੁਰੰਤ ਪੁਲਸ ਨੂੰ ਸੂਚਿਤ ਕਰਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)