ਅੱਤਵਾਦੀ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਦਾ ਸਮਰਥਨ ਕਰਨ ਲਈ ਕਿਹਾ
Sunday, Sep 10, 2023 - 05:34 PM (IST)
ਗੁਰਦਾਸਪੁਰ/ਪਾਕਿਸਤਾਨ (ਵਿਨੋਦ)-ਖਾਲਿਸਤਾਨ ਪੱਖੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਪੱਤਰ ਲਿਖ ਕੇ ਭਾਰਤ ਖ਼ਿਲਾਫ਼ ਭੜਕਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ। ਪੱਤਰ ’ਚ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਨੂੰ ਪਾਕਿਸਤਾਨ ਦਾ ਸਮਰਥਨ ਕਰਨ ਲਈ ਵੀ ਕਿਹਾ ਹੈ। ਅੱਤਵਾਦੀ ਪੰਨੂ ਨੇ ਅਮਰੀਕੀ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕਿਹਾ ਕਿ ਉਹ ਅਮਰੀਕਾ ਸਥਿਤ ਸਿੱਖ ਸੰਗਠਨ ਸਮੂਹ ਸਿੱਖ ਫਾਰ ਜਸਟਿਸ (ਐੱਸ.ਐੱਫ਼. ਜੇ) ਦੀ ਤਰਫੋਂ ਲਿਖ ਰਿਹਾ ਹੈ, ਜੋ ਭਾਰਤੀ ਪੰਜਾਬ ਨੂੰ ਇਕ ਆਜ਼ਾਦ ਦੇਸ਼ ਬਣਾਉਣਾ ਚਾਹੁੰਦਾ ਹੈ।
ਅਮਰੀਕੀ ਸਿੱਖਾਂ ਦੇ ਮਜ਼ਬੂਤਸਮਰਥਨ ਵਾਲੀ ਇਕ ਅਮਰੀਕੀ ਸੰਸਥਾ ਹੋਣ ਦੇ ਨਾਤੇ, ਅਸੀਂ ਤੁਹਾਡਾ ਧਿਆਨ ਦੱਖਣੀ ਏਸ਼ੀਆ, ਪਾਕਿਸਤਾਨ ਅਤੇ ਖਾਲਿਸਤਾਨ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਕੁਦਰਤੀ ਅਤੇ ਭਰੋਸੇਮੰਦ ਸਹਿਯੋਗੀਆਂ ਵੱਲ ਖਿੱਚਣ ਲਈ ਇਹ ਪੱਤਰ ਲਿਖ ਰਹੇ ਹਾਂ। ਪੱਤਰ ’ਚ ਪੰਨੂ ਨੇ ਭਾਰਤ ਨੂੰ ਅਮਰੀਕਾ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਭਾਰਤ ਨੇ ਅਮਰੀਕਾ ਅਤੇ ਉਸ ਦੇ ਲੋਕਾਂ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ। ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਰੂਸ-ਯੂਕ੍ਰੇਨ ਯੁੱਧ ਵਿੱਚ ਰੂਸ ਦਾ ਸਾਥ ਦਿੱਤਾ ਹੈ ਅਤੇ ਪਾਬੰਦੀਆਂ ਦੇ ਬਾਵਜੂਦ ਰੂਸ ਨਾਲ ਅਰਬਾਂ ਡਾਲਰ ਦਾ ਵਪਾਰ ਕਰ ਰਿਹਾ ਹੈ। ਇਸ ਤਰ੍ਹਾਂ ਰੂਸ ਦੀ ਜੰਗ ਲਈ ਕਾਫ਼ੀ ਫੰਡਿੰਗ ਕਰਕੇ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸ਼ਹੀਦ ਪਰਿਵਾਰ ਫੰਡ ਸਮਾਗਮ 'ਚ ਬੋਲੇ CM ਮਾਨ, ਕਿਹਾ-ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸਗੋਂ ਭਾਵੁਕ ਪ੍ਰੋਗਰਾਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ