ਸ਼੍ਰੀ ਅਮਰਨਾਥ ਯਾਤਰੀਆਂ ''ਤੇ ਅੱਤਵਾਦੀ ਹਮਲੇ ਦੇ ਵਿਰੋਧ ''ਚ ਹਿੰਦੂ ਸੰਗਠਨਾਂ ਵਲੋਂ 14 ਨੂੰ ਬੰਦ ਦੀ ਕਾਲ

Wednesday, Jul 12, 2017 - 06:45 PM (IST)

ਜਲੰਧਰ : ਸ਼੍ਰੀ ਅਮਰਨਾਥ ਯਾਤਰੀਆਂ 'ਤੇ ਅਨੰਤਨਾਗ 'ਚ ਸੋਮਵਾਰ ਰਾਤ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਭਰ 'ਚ ਹਿੰਦੂ ਸੰਗਠਨਾਂ ਅਤੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਗੁੱਸੇ ਦੇ ਚੱਲਦੇ ਮੰਗਲਵਾਰ ਸਵੇਰੇ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਅੱਤਵਾਦ ਦੇ ਪੁੱਤਲੇ ਸਾੜ ਕੇ ਪਾਕਿਸਤਾਨ ਨੂੰ ਇਸਦਾ ਦੋਸ਼ੀ ਠਹਿਰਾਇਆ ਗਿਆ। ਕਈ ਥਾਵਾਂ 'ਤੇ ਜੰਮੂ ਕਸ਼ਮੀਰ ਸਰਕਾਰ ਅਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੇ ਪੋਸਟਰ ਵੀ ਸਾੜੇ ਗਏ। ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੋਂ ਇਲਾਵਾ ਪਟਿਆਲਾ ਸਮੇਤ ਪੂਰੇ ਪੰਜਾਬ ਵਿਚ ਹਿੰਦੂ ਸੰਗਠਨ ਸੜਕਾਂ 'ਤੇ ਆ ਗਏ। ਜਲੰਧਰ ਵਿਚ ਅਖਿਲ ਭਾਰਤੀ ਹਿੰਦੂ ਸੁਰੱਖਿਆ ਕਮੇਟੀ ਨੇ ਸ਼੍ਰੀ ਅਮਰਨਾਥ ਯਾਤਰੀਆਂ 'ਤੇ ਹੋਏ ਹਮਲੇ ਦੇ ਵਿਰੋਧ ਵਿਚ ਜੋਤੀ ਚੌਕ 'ਚ ਪਾਕਿਸਤਾਨ ਦਾ ਝੰਡਾ ਸਾੜ ਕੇ ਨਾਰੇਬਾਜ਼ੀ ਕੀਤੀ। ਲੁਧਿਆਣਾ ਵਿਚ ਵੀ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਅੰਮ੍ਰਿਤਸਰ ਵਿਚ ਵੀ ਅੱਤਵਾਦੀ ਹਮਲੇ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਸ਼ਿਵ ਸੈਨਾ ਪੰਜਾਬ ਵਲੋ ਲਸ਼ਕਰ-ਏ-ਤੋਇਬਾ ਦਾ ਪੁਤਲਾ ਫੂਕਿਆ ਗਿਆ ਅਤੇ ਕਈ ਹਿੰਦੂ ਸੰਗਠਨਾਂ ਵਲੋਂ ਇਸ ਦੇ ਰੋਸ ਵਜੋਂ 14 ਜੁਲਾਈ ਨੂੰ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ। ਇਨ੍ਹਾਂ ਸਭ ਤੋਂ ਇਲਾਵਾ ਕਸ਼ਮੀਰੀ ਪੰਡਤਾਂ ਨੇ ਘਟਨਾ ਦੀ ਨਿੰਦਾ ਕੀਤੀ ਹੈ, ਜਿਸ ਦਾ ਕੋਈ ਹਿੰਦੂ ਸੰਗਠਨਾਂ ਨੇ ਸਮਰਥਨ ਕੀਤਾ ਹੈ। ਹਿੰਦੂ ਸੰਗਠਨਾਂ ਵਲੋਂ ਭਾਰਤ ਸਰਕਾਰ ਨੂੰ ਪਾਕਿਸਤਾਨ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।


Related News